ਭਿਆਨਕ ਗਰਮੀ ਤੇ ਲੂ ਨਾਲ ਤਪ ਰਿਹਾ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪੀਲ

ਚੰਡੀਗੜ੍ਹ– ਉੱਤਰੀ ਭਾਰਤ ਵਿੱਚ ਗਰਮੀ ਆਪਣੇ ਸਿਖਰ ‘ਤੇ ਹੈ। ਦੂਜੇ ਪਾਸੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਦੋ…

ਚੰਡੀਗੜ੍ਹ– ਉੱਤਰੀ ਭਾਰਤ ਵਿੱਚ ਗਰਮੀ ਆਪਣੇ ਸਿਖਰ ‘ਤੇ ਹੈ। ਦੂਜੇ ਪਾਸੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਭਿਆਨਕ ਗਰਮੀ ਪੈ ਰਹੀ ਹੈ। ਤਾਪਮਾਨ 42 ਡਿਗਰੀ ਨੂੰ ਛੂਹ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ। ਤਾਪਮਾਨ 44 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਸ਼ਾਮ ਨੂੰ ਹੀਟ ਵੇਵ ਚੱਲੇਗੀ।

Also Read: ਮੂਸੇਵਾਲਾ ਕਤਲਕਾਂਡ ਨੂੰ ਲੈ ਕੇ 8 ਸ਼ਾਰਪ ਸ਼ੂਟਰਾਂ ਦੀ ਹੋਈ ਪਛਾਣ; ਪੰਜਾਬ ਸਣੇ ਹੋਰ ਸੂਬਿਆਂ ਦੇ ਸ਼ੂਟਰ ਲਾਰੈਂਸ ਗੈਂਗ ‘ਚ ਹੋਏ ਸ਼ਾਮਲ

ਦੁਪਹਿਰ 12 ਵਜੇ ਤੋਂ 4 ਵਜੇ ਤੱਕ ਸੂਰਜ ਦੇਵਤਾ ਦਾ ਸਖਤ ਰੂਪ ਦੇਖਣ ਨੂੰ ਮਿਲੇਗਾ। ਦੁਪਹਿਰ ਸਮੇਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ। ਸਵੇਰੇ 8 ਵਜੇ ਪਾਰਾ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਵਾਲਾ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਕੁਝ ਦਿਨਾਂ ਤੱਕ ਗਰਮੀ ਵਧਣ ਦੀ ਸੰਭਾਵਨਾ ਹੈ।

Also Read: ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਲਾੜੇ ਨੇ ਕੀਤੀ ਅਜਿਹੀ ਹਰਕਤ, ਲਾੜੀ ਨੇ ਪਹੁੰਚਾਇਆ ਜੇਲ੍ਹ

ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ, ਜਿਸ ਨਾਲ ਤਾਪਮਾਨ ‘ਚ ਵਾਧਾ ਹੋਵੇਗਾ। ਇਸ ਸਮੇਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਬੰਦ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵਲੋਂ ਵੀ ਲੋਕਾਂ ਨੂੰ ਬਹੁਤ ਜ਼ਰੂਰੀ ਹੋਣ ਉੱਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *