ਅਮਲੋਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਤੜਕੇ ਸਵੇਰੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ ‘ਤੇ ਘਪਲੇ ਦੇ ਇਲਜ਼ਾਮ ਲੱਗੇ ਸਨ ਅਤੇ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ ‘ਤੇ ਲੱਗਾ ਹੈ।
Also Read: ਸਲਮਾਨ ਖਾਨ ਧਮਕੀ ਮਾਮਲੇ ‘ਚ 3 ਗ੍ਰਿਫਤਾਰ, ਨਵੀਂ ਮੁੰਬਈ ਤੋਂ ਹੋਈ ਗ੍ਰਿਫਤਾਰੀ
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਓਰੋ ਥਾਣਾ ਮੋਹਾਲੀ ਵਿਖੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਸੰਬਧ ‘ਚ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Also Read: ਕੀ ਨੋਟ ‘ਤੇ ਨਹੀਂ ਦਿਖੇਗੀ ਮਹਾਤਮਾ ਗਾਂਧੀ ਦੀ ਤਸਵੀਰ? RBI ਨੇ ਦੱਸੀ ਸੱਚਾਈ



