ਪੰਜਾਬ ਸਰਕਾਰ ਦਾ ਸਿੰਗਲ ਯੂਜ਼ ਪਲਾਸਟਿਕ ਨੂੰ ਲੈ ਕੇ ਵੱਡਾ ਫੈਸਲਾ, ਜੁਲਾਈ ਤੋਂ ਲੱਗੇਗਾ ਬੈਨ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਵਾਤਾਵਰਨ ਸੁਰੱਖਿਆ ਦੇ ਮੱਦੇਨਜ਼ਰ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਆਮ ਆਦਮੀ ਪਾਰਟੀ ਦੇ…

ਚੰਡੀਗੜ੍ਹ- ਪੰਜਾਬ ਸਰਕਾਰ ਨੇ ਵਾਤਾਵਰਨ ਸੁਰੱਖਿਆ ਦੇ ਮੱਦੇਨਜ਼ਰ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਆਮ ਆਦਮੀ ਪਾਰਟੀ ਦੇ ਟਵਿੱਟਰ ਅਕਾਊਂਟ ਉੱਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਆਯੋਜਿਤ ਸੂਬਾ ਪੱਧਰੀ ਮੀਟਿੰਗ ਦੌਰਾਨ ਵੀ ਇਸ ਬਾਰੇ ਜਾਣਕਾਰੀ ਦਿੱਤੀ ਸੀ।

Also Read: ਅੰਤਿਮ ਅਰਦਾਸ ਦੌਰਾਨ ਭਾਵੁੱਕ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਪ੍ਰਸ਼ੰਸਕਾਂ ਨੂੰ ਅਪੀਲ (ਵੀਡੀਓ)

 

ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬੇ ਵਿੱਚ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਈ ਜਾਵੇਗੀ। ਰਾਜ ਭਰ ਵਿੱਚ ਐਸ.ਟੀ.ਪੀਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਸੂਬਾ ਸਰਕਾਰ ਨੇ ਸਨਅਤੀ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਸਨਅਤੀ ਇਕਾਈਆਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਜਾਂਚ ਲਈ ਆਨਲਾਈਨ ਮੋਨੀਟਰਿੰਗ ਸਟੇਸ਼ਨ ਵੀ ਸ਼ੁਰੂ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਵੀ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

Also Read: Instagram ‘ਤੇ ਕੋਹਲੀ ਦੇ 20 ਕਰੋੜ ਤੋਂ ਵਧੇਰੇ ਫਾਲੋਅਰਸ, ਇਕ ਪੋਸਟ ‘ਤੇ ਕੋਹਲੀ ਕਮਾਉਂਦੇ ਨੇ 5 ਕਰੋੜ ਰੁਪਏ!

Leave a Reply

Your email address will not be published. Required fields are marked *