ਹੁਣ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਲਏਗੀ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਰਿਮਾਂਡ 

ਨਵੀਂ ਦਿੱਲੀ- ਸਿੱਧੂ ਮੂਸੇਵਾਲਾ ਕਤਲ ਮਾਮਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਲਗਾਤਾਰ ਸੁਰਖੀਆਂ ਵਿਚ ਬਣਿਆ ਹੋਇਆ ਹੈ। ਹੁਣ ਇਸ ਵਿਚ ਦਿੱਲੀ ਦੀ ਸਪੈਸ਼ਲ ਸੈੱਲ ਦੀ ਵੀ…

ਨਵੀਂ ਦਿੱਲੀ- ਸਿੱਧੂ ਮੂਸੇਵਾਲਾ ਕਤਲ ਮਾਮਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਲਗਾਤਾਰ ਸੁਰਖੀਆਂ ਵਿਚ ਬਣਿਆ ਹੋਇਆ ਹੈ। ਹੁਣ ਇਸ ਵਿਚ ਦਿੱਲੀ ਦੀ ਸਪੈਸ਼ਲ ਸੈੱਲ ਦੀ ਵੀ ਐਂਟਰੀ ਹੋ ਗਈ ਹੈ। ਦਿੱਲੀ ਦੀ ਸਪੈਸ਼ਲ ਸੈੱਲ ਨੇ ਅੱਜ ਲਾਰੈਂਸ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਲਿਆ ਹੈ। 

Also Read: ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਅੱਜ ਯਾਨੀ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਦੀ ਸਾਊਥ ਰੇਂਜ ਸਪੈਸ਼ਲ ਸੈੱਲ ਦੀ ਟੀਮ ਨੂੰ ਲਾਰੈਂਸ ਬਿਸ਼ਨੋਈ ਦੀ ਕਸਟਡੀ ਸੌਂਪੀ ਹੈ। ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ ‘ਚ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਹਾਲੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। 

Also Read: CM ਮਾਨ ਦੀ ਪੰਜਾਬੀਆਂ ਨੂੰ ਸੌਗਾਤ: ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ

Leave a Reply

Your email address will not be published. Required fields are marked *