ਪੰਜਾਬ CM ਨੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੈਨੇਡਾ ਤੋਂ ਮੰਗਿਆ ਸਹਿਯੋਗ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਸਰਗਰਮ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਦਾ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ…

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਸਰਗਰਮ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਦਾ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ ਨੇ ਇਹ ਮੁੱਦਾ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੌਨ ਮਕਾਏ ਕੋਲ ਉਠਾਇਆ। ਮੁੱਖ ਮੰਤਰੀ ਨੇ ਦੋਵਾਂ ਮੁਲਕਾਂ ਵਿੱਚ ਗੈਂਗਸਟਰਾਂ ਦੇ ਵਧਣ ’ਤੇ ਚਿੰਤਾ ਪ੍ਰਗਟਾਈ।

Also Read: ਚੰਡੀਗੜ੍ਹ ‘ਚ ਅੱਜ ਰਹੇਗੀ ਪਾਣੀ ਦੀ ਕਿੱਲਤ, ਸ਼ਾਮ ਨੂੰ ਮਿਲੇਗੀ ਰਾਹਤ

ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ਉਤੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਉਂਦਿਆਂ ਪੰਜਾਬ ਅਤੇ ਕੈਨੇਡਾ ’ਚ ਗਰੋਹਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ’ਚ ਬੈਠੇ ਕੁੱਝ ਪੰਜਾਬੀ ਗੈਂਗਸਟਰ ਸੂਬੇ ’ਚ ਸ਼ਾਂਤੀ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਇਸ ਰਾਹ ਉਤੇ ਜਾਣ ਤੋਂ ਗੁਰੇਜ਼ ਕਰੇ।

Also Read: ਪੰਜਾਬ ‘ਚ ਅਗਲੇ ਮਹੀਨੇ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ, 8 ਮੰਤਰੀਆਂ ਦੇ ਅਹੁਦੇ ਖਾਲੀ

ਕੈਨੇਡਾ ਅਤੇ ਪੰਜਾਬ ਪੁਲਿਸ ਵਿਚਾਲੇ ਸਾਂਝੀ ਪੁਲਿਸ ਕਾਰਵਾਈ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਇਹੋ ਇਕ ਰਾਹ ਹੈ, ਜਿਸ ਨਾਲ ਦੋਵੇਂ ਥਾਵਾਂ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਵਰਗੀ ਆਧੁਨਿਕ ਪੁਲਿਸ ਫੋਰਸ ਪੰਜਾਬ ਪੁਲਿਸ ਦਾ ਸਹਿਯੋਗ ਕਰੇਗੀ ਤਾਂ ਇਨ੍ਹਾਂ ਗਰੋਹਾਂ ਦਾ ਆਸਾਨੀ ਨਾਲ ਖ਼ਾਤਮਾ ਕੀਤਾ ਜਾ ਸਕਦਾ ਹੈ। ‘ਇਹ ਸਮੇਂ ਦੀ ਲੋੜ ਹੈ ਕਿਉਂਕਿ ਇਨ੍ਹਾਂ ਗੈਂਗਸਟਰਾਂ ਦੀਆਂ ਕਾਰਵਾਈਆਂ ਕੈਨੇਡਾ ਅਤੇ ਪੰਜਾਬ ਦੇ ਸਮਾਜ, ਅਰਥਚਾਰੇ ਤੇ ਜੀਵਨ ਲਈ ਗੰਭੀਰ ਖ਼ਤਰਾ ਖੜ੍ਹਾ ਕਰ ਰਹੀਆਂ ਹਨ।

Leave a Reply

Your email address will not be published. Required fields are marked *