ਹੁਣ ਸਿਆਸਤਦਾਨਾਂ ਦੇ ਕਰੀਬੀਆਂ ‘ਤੇ CM ਮਾਨ ਦੀਆਂ ਨਜ਼ਰਾਂ, ਦਿੱਤੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਹਰ ਤਰ੍ਹਾਂ ਦੀ ਰਿਸ਼ਵਤ ਤੇ ਧੋਖਾਧੜੀ ਖਤਮ ਕਰਨ ਵਿਚ ਲੱਗੀ ਹੋਈ ਹੈ। ਇਸ ਨੂੰ ਲੈ ਕੇ ਉਹ ਆਪਣੀ ਪਾਰਟੀ…

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਹਰ ਤਰ੍ਹਾਂ ਦੀ ਰਿਸ਼ਵਤ ਤੇ ਧੋਖਾਧੜੀ ਖਤਮ ਕਰਨ ਵਿਚ ਲੱਗੀ ਹੋਈ ਹੈ। ਇਸ ਨੂੰ ਲੈ ਕੇ ਉਹ ਆਪਣੀ ਪਾਰਟੀ ਦੇ ਮੰਤਰੀਆਂ ਤੱਕ ਨੂੰ ਵੀ ਬਖਸ਼ ਨਹੀਂ ਰਹੀ ਹੈ। ਹੁਣ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨਜ਼ਰਾਂ ਸਿਆਸਤਦਾਨਾਂ ਦੇ ਰਿਸ਼ਤੇਦਾਰਾਂ ਉੱਤੇ ਟਿਕ ਗਈਆਂ ਹਨ।

Also Read: ਇਨ੍ਹਾਂ ਸੂਬਿਆਂ ‘ਚ ਹੋਵੇਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਦਿੱਤੀ ਖੁਸ਼ਖਬਰੀ

 

ਹੁਣ ਮੁੱਖ ਮੰਤਰੀ ਨੇ ਇਕ ਟਵੀਟ ਕੀਤਾ ਹੈ ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਸਾਰੇ ਸਿਆਸਤਦਾਨਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੇਰੇ ਧਿਆਨ ‘ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…

Also Read: ਸ਼ੂਗਰ ਦੇ ਮਰੀਜ਼ਾਂ ਨੂੰ Harvard ਦੀ ਸਲਾਹ: ਇਨ੍ਹਾਂ ਚੀਜ਼ਾਂ ਤੋਂ ਰੱਖੋ ਬਚਾਅ, ਉਮਰ ਭਰ ਨਹੀਂ ਵਧੇਗੀ ਬਲੱਡ ਸ਼ੂਗਰ

Leave a Reply

Your email address will not be published. Required fields are marked *