ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾ

ਚੰਡੀਗੜ੍ਹ– ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ…

ਚੰਡੀਗੜ੍ਹ– ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਅਜੇ ਵੀ ਆਰਮਜ਼ ਐਕਟ ਤਹਿਤ ਦਿੱਲੀ ਪੁਲਿਸ ਦੇ ਰਿਮਾਂਡ ‘ਤੇ ਹੈ। ਉਸ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਮੂਸੇਵਾਲਾ ਕਤਲ ਕਾਂਡ ਵਿੱਚ ਰਚੀ ਗਈ ਸਾਜ਼ਿਸ਼ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਦੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

Also Read: ਹੁਣ ਲਾਈਸੈਂਸ ਲਈ ਨਹੀਂ ਖਾਣੇ ਪੈਣਗੇ ਲੰਬੀਆਂ ਲਾਈਨਾਂ ‘ਚ ਧੱਕੇ, CM ਮਾਨ ਨੇ ਸ਼ੁਰੂ ਕੀਤੀ ਆਨਲਾਈਨ ਸਰਵਿਸ

ਲਾਰੈਂਸ ਨੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ
ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐੱਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।

ਮੂਸੇਵਾਲਾ ਦੇ ਪਿਤਾ ਨੇ ਲਾਰੈਂਸ ਦਾ ਲਿਆ ਨਾਂ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਉਸਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਨੇ ਸਿੱਧੇ ਤੌਰ ‘ਤੇ ਲਾਰੈਂਸ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਪਰ ਬਿਆਨ ‘ਚ ਉਸਦਾ ਨਾਮ ਦਰਜ ਹੈ। ਇਸ ਆਧਾਰ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾਵੇਗੀ।

Also Read: ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ

ਲਾਰੈਂਸ ਨੇ ਸਾਜ਼ਿਸ਼ ਰਚੀ, ਸਹੁੰ ਵੀ ਖਾਧੀ
ਮੂਸੇਵਾਲਾ ਕਤਲ ਕਾਂਡ ਬਾਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਿਹਾ ਹੈ ਕਿ ਲਾਰੈਂਸ ਨੇ ਇਸ ਦੀ ਸਾਜ਼ਿਸ਼ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਸਚਿਨ ਥਾਪਨ ਨੇ ਅੰਜਾਮ ਦਿੱਤਾ ਸੀ। ਸੂਤਰਾਂ ਅਨੁਸਾਰ ਲਾਰੈਂਸ ਮੋਹਾਲੀ ਵਿੱਚ ਆਪਣੇ ਕਰੀਬੀ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਨਾਰਾਜ਼ ਸੀ। ਜਿਸ ਤੋਂ ਬਾਅਦ ਉਸਨੇ ਤਿਹਾੜ ਜੇਲ ‘ਚ ਬੰਦ ਹੋਰ ਗੈਂਗਸਟਰਾਂ ਦੇ ਸਾਹਮਣੇ ਸਹੁੰ ਖਾਧੀ ਕਿ ਉਹ ਮੂਸੇਵਾਲਾ ਨੂੰ ਜ਼ਿੰਦਾ ਨਹੀਂ ਛੱਡੇਗਾ।

Leave a Reply

Your email address will not be published. Required fields are marked *