ਜਲੰਧਰ- ਪੰਜਾਬ ਸਰਕਾਰ ਵੱਲੋਂ ਅੱਜ ਤੋਂ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਏਸੀ ਵੋਲਵੋ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਲਵੋ ਬੱਸਾਂ ਨੂੰ ਜਲੰਧਰ ਦੇ ਬੱਸ ਅੱਡੇ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਦਾ ਕਿਰਾਇਆ 1170 ਰੁਪਏ ਪ੍ਰਤੀ ਸਵਾਰੀ ਹੋਵੇਗਾ।
Also Read: ਕੈਨੇਡਾ ਦਾ ਵੱਡਾ ਫੈਸਲਾ, ਇਨ੍ਹਾਂ ਲੋਕਾਂ ਨੂੰ ਦਿੱਤੀ ਲਾਜ਼ਮੀ ਵੈਕਸੀਨ ਦੀ ਲੋੜ ਤੋਂ ਛੋਟ
ਹੁਣ ਤੱਕ ਪ੍ਰੀਮੀਅਮ ਬੱਸ ਸੇਵਾ ਰਾਹੀਂ ਦਿੱਲੀ ਜਾਣ ਵਾਲੇ ਯਾਤਰੀਆਂ ਦੀ ਨਿਰਭਰਤਾ ਪ੍ਰਾਈਵੇਟ ਬੱਸਾਂ ‘ਤੇ ਸੀ। ਇਨ੍ਹਾਂ ਦਾ ਕਿਰਾਇਆ 3000 ਤੋਂ 3500 ਰੁਪਏ ਹੈ। ਅਜਿਹੇ ‘ਚ ਇੱਕ ਯਾਤਰੀ ਨੂੰ ਕਰੀਬ 2 ਹਜ਼ਾਰ ਤੋਂ 2300 ਰੁਪਏ ਦੀ ਬਚਤ ਹੋਵੇਗੀ। ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਲਈ ਰੋਡਵੇਜ਼ ਅੰਮ੍ਰਿਤਸਰ-1 ਦੀ ਬੱਸ ਸਵੇਰੇ 9:20 ਤੋਂ ਅਤੇ ਜਲੰਧਰ ਤੋਂ 11:40 ਤੇ ਚੱਲ ਕੇ ਰਾਤ 20:10 ਵਜੇ ਦਿੱਲੀ ਏਅਰਪੋਰਟ ’ਤੇ ਪੁੱਜੇਗੀ ਅਤੇ ਸਵੇਰੇ 2.40 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਵਾਪਿਸ ਰਵਾਨਾ ਹੋਵੇਗੀ।
Also Read: 10 ਲੱਖ ਨੌਕਰੀਆਂ ਦਾ ਰੋਡਮੈਪ ਤਿਆਰ, ਰੇਲਵੇ, ਰੱਖਿਆ, ਪੋਸਟ ਸਣੇ ਇਨ੍ਹਾਂ ਵਿਭਾਗਾਂ ‘ਚ ਸਭ ਤੋਂ ਵਧੇਰੇ ਭਰਤੀ
ਇਸੇ ਤਰ੍ਹਾਂ ਹੀ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਦੀ ਬੱਸ ਦੁਪਹਿਰ 13.40 ਤੇ ਅੰਮ੍ਰਿਤਸਰ ਤੋਂ ਅਤੇ 16.20 ਤੇ ਜਲੰਧਰ ਤੋਂ ਚੱਲ ਕੇ ਰਾਤ 00.35 ਤੇ ਦਿੱਲੀ ਏਅਰਪੋਰਟ ’ਤੇ ਪੁੱਜੇਗੀ ਅਤੇ ਸਵੇਰੇ 05.00 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਵਾਪਿਸ ਰਵਾਨਾ ਹੋਵੇਗੀ। ਇਨ੍ਹਾਂ ਏਸੀ ਵੋਲਵੋ ਬੱਸਾਂ ਦੀਆਂ ਟਿਕਟਾਂ ਦੀ ਬੁਕਿੰਗ ਵੈਬਸਾਈਟ ਰਾਹੀਂ ਕੀਤੀ ਜਾ ਸਕਦੀ ਹੈ ਅਤੇ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਵੀ ਵੈਬਸਾਈਟ ਤੇ ਉਪਲੱਬਧ ਹੋਵੇਗੀ।



