ਚੰਡੀਗੜ੍ਹ– ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਜ਼ੋਰਦਾਰ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਕਾਂਗਰਸੀ ਗਵਰਨਰ ਹਾਊਸ ਵੱਲ ਪ੍ਰਦਰਸ਼ਨ ਕਰਨ ਪਹੁੰਚੇ ਤਾਂ ਰਸਤੇ ਵਿਚ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਦਿੱਤੀ ਤੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਬੈਰੀਕੇਡਿੰਗ ਉੱਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ ਵਿਚ ਆ ਗਈ ਤੇ ਉਸ ਨੇ ਉਨ੍ਹਾਂ ਉੱਤੇ ਪਾਣੀ ਦੀਆਂ ਵਾਛੜਾਂ ਛੱਡ ਦਿੱਤੀਆਂ। ਫਿਲਹਾਲ ਮੌਕੇ ਉੱਤੇ ਭਾਰੀ ਪੁਲਿਸ ਬਲ ਤਾਇਨਾਤ ਹੈ।
Also Read: ਬੇਟੇ ਨਾਲ ਖੇਡਦੀ ਨਜ਼ਰ ਆਈ ਭਾਰਤੀ ਸਿੰਘ, ਪਿਆਰੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਲੁਟਾਇਆ ਪਿਆਰ
ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਬਿਨਾਂ ਕਾਰਨ ਰਾਹੁਲ ਗਾਂਧੀ ਨੂੰ ਘੰਟਿਆਂ ਤੱਕ ਬਿਠਾ ਕੇ ਰੱਖਿਆ ਜਾ ਰਿਹਾ ਹੈ। ਜਦਕਿ ਸਾਰਾ ਕੁਝ ਕਾਗਜ਼ਾਂ ਵਿਚ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਦੇ ਤਹਿਤ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Also Read: ਸਿੱਧੂ ਮੂਸੇਵਾਲਾ ਕਤਲ ਕੇਸ: ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਤੇ ਲਾਰੈਂਸ ਤੋਂ ਆਹਮੋ-ਸਾਹਮਣੇ ਕੀਤੀ ਗਈ ਪੁੱਛਗਿੱਛ
ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ ਤਾਂ ਉਹ ਸੈਕਟਰ 15 ਵਿਚ ਹੀ ਧਰਨਾ ਲਾ ਕੇ ਬੈਠ ਗਏ। ਇਥੋਂ ਗਵਰਨਰ ਹਾਊਸ ਤਕਰੀਬਨ 1 ਕਿਲੋਮੀਟਰ ਦੂਰ ਹੈ। ਫਿਲਹਾਲ ਕਾਂਗਰਸ ਦਾ ਪ੍ਰਦਰਸ਼ਨ ਜਾਰੀ ਹੈ।



