ਚੰਡੀਗੜ੍ਹ- ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ ਹੈ। ਮੰਗਲਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਉੱਤੇ ਪੰਜਾਬ ਤੇ ਹਰਿਆਣਾ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਤੋਂ ਕੋਈ ਪੈਸਾ ਰਿਕਵਰ ਨਹੀਂ ਹੋਇਆ ਹੈ। ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲ ਕੀਤਾ ਹੈ।
Also Read: ‘ਅਗਨੀਪਥ’ ਦੇ ਖਿਲਾਫ ਤਿੰਨ ਪਟੀਸ਼ਨਾਂ ਦਾਇਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਬੇਨਤੀ
ਸਿੰਗਲਾ ਨੂੰ ਜੇਲ ਵਿਚ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਵਿਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਹੈ। ਜਿਸ ਉੱਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖਣ ਤੋਂ ਬਾਅਦ ਫੈਸਲਾ ਲਵੇਗੀ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਜਿਸ ਰਿਕਾਰਡਿੰਗ ਨੂੰ ਸਬੂਤ ਦੱਸਿਆ ਜਾ ਰਿਹਾ ਹੈ, ਉਸ ਵਿਚ ਆਵਾਜ਼ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਸੈਂਪਲ ਦੇ ਚੁੱਕੇ ਹਨ। ਉਨ੍ਹਾਂ ਤੋਂ ਪੈਸਿਆਂ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ। ਹਾਲਾਂਕਿ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇਖਣ ਤੋਂ ਬਾਅਦ ਹੀ ਉਹ ਕੋਈ ਫੈਸਲਾ ਦੇਣਗੇ।
Also Read: 70,000 ਅਸਾਮੀਆਂ ਲਈ SSC ਵਲੋਂ ਨੋਟਿਸ ਜਾਰੀ, ਦੇਖੋ ਪੂਰੀ ਜਾਣਕਾਰੀ
CM ਮਾਨ ਨੇ ਕੀਤਾ ਸੀ ਗਲਤੀ ਕਬੂਲ ਕਰਨ ਦਾ ਦਾਅਵਾ
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਸਿਹਤ ਵਿਭਾਗ ਦੇ ਹਰ ਕੰਮ ਵਿਚ 1 ਫੀਸਦੀ ਕਮਿਸ਼ਨ ਮੰਗ ਰਹੇ ਸਨ। ਜਦੋਂ ਉਨ੍ਹਾਂ ਨੇ ਇਸ ਬਾਰੇ ਵਿਚ ਸਿੰਗਲਾ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਪੈਸੇ ਮੰਗਣ ਦੀ ਆਪਣੀ ਆਵਾਜ਼ ਹੋਣ ਦੀ ਗੱਲ ਮੰਨੀ ਸੀ।



