ਚੰਡੀਗੜ੍ਹ- ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।
Also Read: ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਮੁਲਾਜ਼ਮ ਤਨਖਾਹ ਨਾਲ ਮਿਲਣ ਕਾਰਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਈ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਕਰਕੇ ਪਨਬਸ ਮੁਲਾਜ਼ਮਾਂ ਵੱਲੋਂ ਮੀਂਹ ਦੀ ਪ੍ਰਵਾਹ ਨਾ ਕਰਦਿਆਂ ਅੰਮ੍ਰਿਤਸਰ ਬੱਸ ਅੱਡਾ 2 ਘੰਟੇ ਲਈ ਜਾਮ ਕਰ ਦਿੱਤਾ ਗਿਆ, ਜਿਸ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਬੱਸ ਸਟੈਂਡ 2 ਘੰਟੇ ਲਈ ਕੀਤਾ ਬੰਦ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ ਵਿਰੋਧ ਕੀਤਾ। ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਮੰਗਾਂ ਤਾਂ ਕਿ ਪੂਰੀਆਂ ਕਰਨੀਆਂ ਸਨ, ਬਣਦੀਆਂ ਤਨਖਾਹਾਂ ਵੀ ਨਹੀਂ ਦੇ ਪਾ ਰਹੀ।
Also Read: ‘ਅਗਨੀਪਥ’ ਦੇ ਖਿਲਾਫ ਤਿੰਨ ਪਟੀਸ਼ਨਾਂ ਦਾਇਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਬੇਨਤੀ
ਮੁਲਾਜ਼ਮਾਂ ਨੇ ਸਮੇਂ ਸਿਰ ਤਨਖਾਹਾਂ ਨਾ ਮਿਲਣ ਉਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ। ਮੁਲਾਜ਼ਮਾਂ ਨੇ ਆਖਿਆ ਕਿ ਮੰਗਾਂ ਪੂਰੀ ਨਾ ਹੋਈਆਂ ਤਾਂ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।



