ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਰਕਾਰੀ ਕਰਮਚਾਰੀਆਂ ਉੱਤੇ ਤਿੱਖੀਆਂ ਨਜ਼ਰਾਂ ਹਨ। ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਤੋਂ ਬਾਅਦ ਹੁਣ ਭਗਵੰਤ ਮਾਨ ਦੀਆਂ ਅਧਿਆਪਕਾਂ ਉੱਤੇ ਨਜ਼ਰਾਂ ਹਨ। ਇਸ ਲਈ ਪੰਜਾਬ ਭਰ ਦੇ ਅਧਿਆਪਕਾਂ ਲਈ ਨਵੇਂ ਹੁਕਮ ਵੀ ਜਾਰੀ ਕੀਤੇ ਗਏ ਹਨ।
Also Read: ਮੁੰਡਿਆਂ ਦਾ Loyalty test ਕਰਦੀ ਹੈ ਇਹ ਹਸੀਨਾ, ਕੁੜੀਆਂ ਖੁਦ ਕਰਦੀਆਂ ਨੇ ਰਿਕਵੈਸਟ
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਵਿਭਾਗ ਦੇ ਬਹੁਤ ਸਾਰੇ ਕਰਮਚਾਰੀਆਂ ਵਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ਾਂ ਵਿਚ ਆਪਣੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ-ਸਪਾਟੇ ਲਈ ਵਿਦੇਸ਼ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ। ਕਿਉਂ ਜੋ ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜਾਈ ਜ਼ੋਰਾਂ ਉੱਤੇ ਹੋਵੇਗੀ, ਜਿਸ ਕਾਰਨ ਅਜਿਹੇ ਅਧਿਆਪਕਾਂ ਦੇ ਵਿਦੇਸ਼ ਛੁੱਟੀ ਉੱਤੇ ਜਾਣ ਦੌਰਾਨ ਪੜਾਈ ਪ੍ਰਭਾਵਿਤ ਹੋਵੇਗੀ।
Also Read: ਡਿਪਟੀ CM OP Soni ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੀਤੀ 20 ਲੱਖ ਰੁਪਏ ਦੀ ਡਿਮਾਂਡ
ਇਸ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਅਧਿਆਪਕਾਂ ਨੂੰ ਲਿਖਿਆ ਜਾਂਦਾ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਤੁਹਾਡੇ ਅਧੀਨ ਕੰਮ ਕਰਦੇ ਅਧਿਆਪਕਾਂ/ਕਰਮਚਾਰੀਆਂ ਵਲੋਂ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ ਸਪਾਟੇ ਲਈ ਵਿਦੇਸ਼ ਛੁੱਟੀ ਸਿਰਫ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲਈਆਂ ਜਾਣ।




