ਸੰਗਰੂਰ : ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਵੱਲੋਂ ਵੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
Also Read: ਸਿੱਧੂ ਮੂਸੇਵਾਲਾ ਕਤਲਕਾਂਡ ‘ਤੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ-‘ਪੰਜਾਬ ਸਰਕਾਰ ਲਏਗੀ ਬਦਲਾ’
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ…
ਇਨਕਲਾਬ ਜ਼ਿੰਦਾਬਾਦ— Bhagwant Mann (@BhagwantMann) June 23, 2022
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ‘ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।



