ਸਿੱਧੂ ਮੂਸੇਵਾਲਾ ਕਤਲਕਾਂਡ: ADGP ਪ੍ਰਮੋਧ ਬਾਨ ਨੇ ਲਾਰੈਂਸ ਬਿਸ਼ਨੋਈ ਤੇ ਘਟਨਾਕ੍ਰਮ ਬਾਰੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਵਿਚਾਲੇ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਧ ਬਾਨ ਨੇ…

ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਵਿਚਾਲੇ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਧ ਬਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਸਿੱਧੂ ਕਤਲਕਾਂਡ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਿਵੇਂ ਗੈਂਗਸਟਰਾਂ ਨੇ ਕਈ ਦਿਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਤੇ ਕਿਵੇਂ ਇਸ ਸਾਰੇ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ।

ਇਸ ਦੌਰਾਨ ADGP ਨੇ ਦੱਸਿਆ ਕਿ ਪੁਲਿਸ ਨੇ ਅੱਜ ਬਲਦੇਵ ਆਕਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨੇ ਕੇਕੜਾ ਦੇ ਨਾਲ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਹੁਣ ਤੱਕ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਸ ਮੂਸੇਵਾਲਾ ਦੇ ਕਤਲ ਦੀ ਯੋਜਨਾ ਬੀਤੇ ਸਾਲ ਤੋਂ ਬਣਾ ਰਿਹਾ ਸੀ।

ਤੁਸੀਂ ਵੀ ਦੇਖੋ ਕੀ ਬੋਲੇ ADGP ਪ੍ਰਮੋਦ ਬਾਨ– 

 

Leave a Reply

Your email address will not be published. Required fields are marked *