ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਸੇ IAS ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ…

ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਵਾਪਰਨ ਸਮੇਂ ਵਿਜੀਲੈਂਸ ਵੱਲੋਂ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਜਾਂਚ ਕੀਤੀ ਜਾ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਕਾਰਤਿਕ ਨੂੰ ਗੋਲੀ ਮਾਰੀ ਗਈ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ।

Also Read: ਠਾਕਰੇ ਸਰਕਾਰ ‘ਤੇ ਸੰਕਟ: ਪੁਣੇ ‘ਚ ਬਾਗੀ ਵਿਧਾਇਕ ਸਾਵੰਤ ਦੇ ਘਰ ‘ਚ ਭੰਨਤੋੜ; ਮੁੰਬਈ ‘ਚ ਧਾਰਾ 144 ਲਾਗੂ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 4 ਦਿਨ ਪਹਿਲਾਂ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੋਪਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ।

Also Read: ‘ਫੀਸ ਵਧਾਉਣ ਵਾਲੇ ਸਕੂਲਾਂ ਦੀ ਰੱਦ ਹੋਵੇਗੀ NOC’, ਵਿਧਾਨ ਸਭਾ ‘ਚ CM ਮਾਨ ਦਾ ਵੱਡਾ ਐਲਾਨ

ਵਿਜੀਲੈਂਸ ਟੀਮ ਅਤੇ ਕਾਰਤਿਕ ਵਿਚਾਲੇ ਬਹਿਸ
ਪਰਿਵਾਰ ਮੁਤਾਬਕ ਵਿਜੀਲੈਂਸ ਦੀ ਟੀਮ ਉਨ੍ਹਾਂ ਦੇ ਘਰ ਆਈ ਸੀ। ਇਸ ਦੌਰਾਨ ਜਾਂਚ ਕੀਤੀ ਗਈ। ਵਿਜੀਲੈਂਸ ਕੁਝ ਰਿਕਵਰੀ ਕਰਨ ਆਈ ਸੀ। ਇਸ ਦੌਰਾਨ ਕਾਰਤਿਕ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਝਗੜੇ ਤੋਂ ਬਾਅਦ ਹੀ ਉਸ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।

Also Read: ‘2 ਤੋਂ 1 ਸ਼ਮਸ਼ਾਨਘਾਟ ਕਰਨ ਵਾਲੇ ਪਿੰਡਾਂ ਨੂੰ ਮਿਲੇਗੀ 5 ਲੱਖ ਦੀ ਗ੍ਰਾਂਟ’

ਪੋਪਲੀ ਦੇ ਘਰੋਂ ਕਾਰਤੂਸ ਮਿਲੇ
ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਉਸ ਦੇ ਘਰ ਦੀ ਤਲਾਸ਼ੀ ਲਈ। ਉਥੋਂ 73 ਕਾਰਤੂਸ ਬਰਾਮਦ ਹੋਏ। ਇਨ੍ਹਾਂ ਵਿੱਚ 7.65 ਐਮਐਮ ਦੇ 41 ਕਾਰਤੂਸ, .32 ਬੋਰ ਦੇ 2 ਅਤੇ .22 ਬੋਰ ਦੇ 30 ਕਾਰਤੂਸ ਸ਼ਾਮਲ ਹਨ। ਜਿਸ ਕਾਰਨ ਪੋਪਲੀ ਖਿਲਾਫ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ।

 

 

Leave a Reply

Your email address will not be published. Required fields are marked *