ਚੰਡੀਗੜ੍ਹ– ਸਿੱਧੂ ਮੂਸੇਵਾਲਾ ਦੇ ਫੈਨਸ ਲਈ ਬੁਰੀ ਖਬਰ ਹੈ। ਭਾਰਤੀ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਉੱਤੋਂ ਗਾਇਬ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਗੀਤ ਸਰਚ ਕਰਨ ਉੱਤੇ ਇਹ ਮੈਸੇਜ ਦਿਖਾਈ ਦੇ ਰਿਹਾ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਗੀਤ SYL ਅਜੇ ਤੱਕ ਯੂਟਿਊਬ ਉੱਤੇ #1 ਟ੍ਰੈਂਡ ਕਰ ਰਿਹਾ ਸੀ। ਇਸ ਗੀਤ ਨੂੰ 2 ਦਿਨਾਂ ਵਿਚ ਹੀ 2.7 ਕਰੋੜ ਵਿਊਜ਼ ਮਿਲ ਚੁੱਕੇ ਸਨ। ਇਸ ਸੰਦੇਸ਼ ਵਿਚ ਕਿਹਾ ਗਿਆ ਹੈ ਕਿ ਭਾਰਤੀ ਸਰਕਾਰ ਦੀ ਕੰਪਲੇਂਟ ਤੋਂ ਬਾਅਦ ਇਹ ਕੰਟੈਂਟ ਇਸ ਦੇਸ਼ ਦੇ ਡੋਮੇਨ ਉੱਤੇ ਉਪਲਬਧ ਨਹੀਂ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਫੈਨਸ ਵਿਚ ਰੋਸ ਨਜ਼ਰ ਆ ਰਿਹਾ ਹੈ।
ਦਰਅਸਲ ਸਿੱਧੂ ਮੂਸੇਵਾਲਾ ਨੇ ਆਪਣੇ ਇਸ ਗੀਤ ‘ਚ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਐੱਸ.ਵਾਈ.ਐੱਲ (ਸਤਲੁਜ-ਯਮੁਨਾ ਲਿੰਕ) ਦੇ ਮੁੱਦੇ ਨੂੰ ਹਾਈ ਲਾਈਟ ਕੀਤਾ ਹੈ, ਜਿਸ ਕਾਰਨ ਦੋਵਾਂ ਸੂਬਿਆਂ ਦੇ ਵਿਚਾਲੇ ਬਹੁਤ ਤਣਾਅ ਰਹਿੰਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸ ਗੀਤ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਬਾਰੇ ਵੀ ਆਪਣੇ ਵਿਚਾਰ ਰੱਖੇ ਸਨ।



