ਸੰਗਰੂਰ– ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ 2,53,154 ਵੋਟਾਂ ਨਾਲ ਜਿੱਤ ਦਰਜ ਕੀਤੀ। ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਬਾਰੇ ਵੱਡਾ ਬਿਆਨ ਦਿੱਤਾ ਹੈ।
Also Read: ਮਨਕੀਰਤ ਔਲਖ ਨੇ ਫਰੋਲਿਆ ਦੁੱਖ, ਕਿਹਾ-‘ਪਤਾ ਨਹੀਂ ਕਿੰਨੇ ਦਿਨਾਂ ਦਾ ਮਹਿਮਾਨ ਹਾਂ’
ਲਿਵਿੰਗ ਇੰਡਿਆ ਨਿਊਜ਼ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਹੀ ਬਣਾਉਂਦੇ ਆ ਤੇ ਲੋਕ ਹੀ ਢਾਹ ਦਿੰਦੇ ਆ। ਵਿਰੋਧੀਆਂ ਖਿਲਾਫ ਉਨ੍ਹਾਂ ਦੀ ਕੋਈ ਪਾਲਿਸੀ ਨਹੀਂ ਹੈ। ਵਿਰੋਧੀਆਂ ਨੇ ਜਿਹੜੇ ਵਾਅਦੇ ਕੀਤੇ ਸਨ ਉਹ ਵੀ ਪੂਰੇ ਨਹੀਂ ਕੀਤੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਨ੍ਹਾਂ ਲਈ ਟੌਪ ਮੋਸਟ ਹੋਵੇਗਾ।
Also Read: ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਤੋਂ ਗਾਇਬ
ਦੱਸ ਦਈਏ ਕਿ ਸੰਗਰੂਰ ਲੋਕ ਸਭਾ ਜਿਮਨੀ ਚੋਣ ਦੌਰਾਨ ਸਿਮਰਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ ਹਨ। ਉਨ੍ਹਾਂ ਨੇ 5822 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੂੰ 2,47,332 ਵੋਟਾਂ ਮਿਲੀਆਂ। ਕਾਂਗਰਸ ਦੇ ਦਲਬੀਰ ਗੋਲਡੀ ਤੀਜੇ ਸਥਾਨ ਉੱਤੇ ਰਹੇ ਤੇ ਉਨ੍ਹਾਂ ਨੂੰ 79,668 ਵੋਟਾਂ ਮਿਲੀਆਂ। ਇਸ ਤੋਂ ਬਾਅਦ ਭਾਜਪਾ ਦੇ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੋਥੇ ਸਥਾਨ ਉੱਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ 44,428 ਵੋਟਾਂ ਨਾਲ ਪੰਜਵੇਂ ਸਥਾਨ ਉੱਤੇ ਰਹੇ।



