ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ‘ਚ ਜਿੱਤ ਦਰਜ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ

ਸੰਗਰੂਰ– ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਫੇਸਬੁੱਕ ਪੇਜ…

ਸੰਗਰੂਰ– ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਫੇਸਬੁੱਕ ਪੇਜ ਉੱਤੇ ਪੋਸਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸ.ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

Also Read: ਪੰਜਾਬ ਵਿਧਾਨ ਸਭਾ ‘ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੰਗਾਮਾ, ਹਰਜੋਤ ਬੈਂਸ ਨੇ ਕੀਤਾ ਵੱਡਾ ਦਾਅਵਾ

 

ਦੱਸ ਦਈਏ ਕਿ 26 ਜੂਨ ਨੂੰ ਸੰਗਰੂਰ ਜਿਮਨੀ ਚੋਣਾਂ ਵਿਚ ਜਿੱਤ ਦਰਜ ਕਰਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਰੋਡ ਸ਼ੋਅ ਕੱਢਿਆ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਵੇਲੇ ਉਨ੍ਹਾਂ ਨੂੰ ਬੀਪੀ ਤੇ ਬੁਖਾਰ ਦੀ ਸ਼ਿਕਾਇਤ ਦੱਸੀ ਜਾ ਰਹੀ ਸੀ।

Also Read: ਹਾਈ ਕੋਰਟ ਨੇ ਪੰਜਾਬ ‘ਚ ਸ਼ਰਾਬ ਦੇ ਠੇਕੇ ਅਲਾਟ ਕਰਨ ‘ਤੇ ਲਗਾਈ ਰੋਕ, ਸਰਕਾਰ ਤੋਂ ਮੰਗਿਆ ਜਵਾਬ

Leave a Reply

Your email address will not be published. Required fields are marked *