PM ਮੋਦੀ ਤੇ ਅਮਿਤ ਸ਼ਾਹ ਨੂੰ ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਹੈਦਰਾਬਾਦ– ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਸਿਰ ਕਲਮ ਕਰਨ ਦੀ ਧਮਕੀ ਦਿੰਦੇ…

ਹੈਦਰਾਬਾਦ– ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਸਿਰ ਕਲਮ ਕਰਨ ਦੀ ਧਮਕੀ ਦਿੰਦੇ ਹੋਏ ਸੋਸ਼ਲ ਮੀਡੀਆ ‘ਤੇ ਇਕ ਪੋਸਟ ਕਰਨ ਵਾਲੇ ਵਿਅਕਤੀ ਨੂੰ ਇੱਥੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਦੋਸ਼ੀ ਨੇ ਆਪਣੇ ਪੋਸਟ ‘ਚ ਕਿਹਾ ਸੀ ਕਿ ਆਰ.ਐੱਸ.ਐੱਸ. ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੂੰ ਪਾਰਟੀ ਦੀ ਮੁਅੱਤਲ ਮਹਿਲਾ ਬੁਲਾਰਾ ਨੁਪੂਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ ‘ਤੇ ਕੀਤੀ ਗਈ ਵਿਵਾਦਿਤ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ।

Also Read: ਮਹਾਰਾਸ਼ਟਰ ‘ਚ ਨਵੀਂ ਸਰਕਾਰ: ਫੜਨਵੀਸ ਅੱਜ ਪੇਸ਼ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ, ਸ਼ਿੰਦੇ ਹੋਣਗੇ ਉਪ ਮੁੱਖ ਮੰਤਰੀ

ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਗਲਪੁਰਾ ਪੁਲਿਸ ਨੇ ਉਕਸਾਵੇ ਵਾਲਾ ਪੋਸਟ ਕਰਨ ਲਈ ਵਿਅਕਤੀ ਖ਼ਿਲਾਫ਼ ਖੁਦ ਮਾਮਲਾ ਦਰਜ ਕੀਤਾ ਸੀ ਅਤੇ ਬੁੱਧਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਸ ਨੂੰ ਇੱਥੇ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਪੁਲਿਸ ਨੂੰ ਉਸ ਨੂੰ ਸੀ.ਆਰ.ਪੀ.ਸੀ. ਦੀ ਧਾਰਾ 41ਏ ਦੇ ਅਧੀਨ ਇਕ ਨੋਟਿਸ ਦੇਣ ਦਾ ਨਿਰਦੇਸ਼ ਦਿੱਤਾ। ਸੀ.ਆਰ.ਪੀ.ਸੀ. ਦੀ ਧਾਰਾ 41ਏ ਦੇ ਅਧੀਨ ਪ੍ਰਬੰਧ ਹੈ ਕਿ ਅਜਿਹੇ ਮਾਮਲੇ ‘ਚ ਜਿੱਥੇ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਤੁਰੰਤ ਜ਼ਰੂਰੀ ਨਹੀਂ ਹੈ, ਉਸ ‘ਚ ਵਿਅਕਤੀ ਨੂੰ ਕਿਸੇ ਪੁਲਿਸ ਦੇ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੰਦੇ ਹੋਏ ਇਕ ਨੋਟਿਸ ਜਾਰੀ ਕਰੇਗੀ। ਅਧਿਕਾਰੀ ਨੇ ਦੱਸਿਆ ਕਿ ਇਸ ਅਨੁਸਾਰ ਪੁਲਿਸ ਨੇ ਵਿਅਕਤੀ ਨੂੰ ਨੋਟਿਸ ਜਾਰੀ ਕੀਤਾ। ਇਸ ਵਿਅਕਤੀ ਨੂੰ ਬਾਅਦ ‘ਚ ਛੱਡ ਦਿੱਤਾ ਗਿਆ।

Also Read: ਕੌਂਸਲ ਵਲੋਂ GST ਮੁਆਵਜ਼ਾ ਖਤਮ, ਪੰਜਾਬ ਨੂੰ ਹਰ ਸਾਲ ਹੋਵੇਗਾ 15 ਹਜ਼ਾਰ ਕਰੋੜ ਦਾ ਨੁਕਸਾਨ

Leave a Reply

Your email address will not be published. Required fields are marked *