ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿਚ…

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਅਜੇ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ ‘ਤੇ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

Also Read: ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ ‘ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ

ਵੱਖਰੀ ਫੌਜ ਬਣਾ ਕੇ ਚੋਣ ਲੜੇ ਸਨ ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਸੀ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਖੁਦ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਤੋਂ ਹਾਰ ਗਏ ਸਨ।

ਬਹੁਤੇ ਕਾਂਗਰਸੀ ਭਾਜਪਾ ‘ਚ ਸ਼ਾਮਲ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿਚ ਕਾਂਗਰਸੀਆਂ ਦੇ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੀਨੀਅਰ ਨੇਤਾ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ‘ਚ ਆ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਰਹੇ ਹਨ।

Also Read: ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ, ਅੱਜ ਤੋਂ ਪੰਜਾਬ ‘ਚ ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਕਾਂਗਰਸ ਨੇ ਅਚਾਨਕ ਕੁਰਸੀ ਤੋਂ ਕੀਤਾ ਲਾਂਭੇ
ਪਿਛਲੇ ਸਾਲ ਸਤੰਬਰ ਵਿਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਚਾਨਕ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਇਸ ਨੂੰ ਬੇਇੱਜ਼ਤੀ ਕਰਾਰ ਦਿੰਦਿਆਂ ਕਾਂਗਰਸ ਛੱਡ ਦਿੱਤੀ। ਹਾਲਾਂਕਿ ਕੈਪਟਨ ਨੂੰ ਹਟਾਉਣ ਤੋਂ ਬਾਅਦ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਜਿਸ ਨਵਜੋਤ ਸਿੱਧੂ ਦੇ ਦਬਾਅ ਹੇਠ ਕੈਪਟਨ ਉੱਤੇ ਕਾਰਵਾਈ ਹੋਈ, ਉਹ ਚੋਣ ਹਾਰ ਗਏ। ਕੈਪਟਨ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਵੀ 2 ਸੀਟਾਂ ਤੋਂ ਚੋਣ ਹਾਰ ਗਏ। 2017 ‘ਚ 77 ਸੀਟਾਂ ਵਾਲੀ ਕਾਂਗਰਸ 18 ਸੀਟਾਂ ‘ਤੇ ਸਿਮਟ ਗਈ ਸੀ। ਆਮ ਆਦਮੀ ਪਾਰਟੀ ਦੇ ਨਵੇਂ ਉਮੀਦਵਾਰ ਸਾਹਮਣੇ ਕਈ ਦਿੱਗਜ ਕਾਂਗਰਸੀ ਢੇਰ ਹੋ ਗਏ।

ਸੰਸਦ ਮੈਂਬਰ ਪਤਨੀ ਵੀ ਬੀਜੇਪੀ ‘ਚ ਹੋਵੇਗੀ ਦਾਖਲ
ਕੈਪਟਨ ਦੇ ਪਾਰਟੀ ਵਿਚ ਰਲੇਵੇਂ ਨਾਲ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਵੀ ਭਾਜਪਾ ਵਿਚ ਦਾਖ਼ਲ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਕੈਪਟਨ ਵੱਲੋਂ ਭਾਜਪਾ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *