ਮਨੀ ਲਾਂਡ੍ਰਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤ

ਚੰਡੀਗੜ੍ਹ– ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ…

ਚੰਡੀਗੜ੍ਹ– ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੇ ਦਾਇਰ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Also Read: ਦੱਖਣੀ ਅਫਰੀਕਾ ‘ਚ ਮਿਲਿਆ ਦੋ ਸਿਰ ਵਾਲਾ ਦੁਰਲੱਭ ਸੱਪ! ਦੇਖੋ ਤਸਵੀਰਾਂ

ਦੱਸ ਦੇਈਏ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ 2018 ‘ਚ ਦਰਜ ਹੋਏ ਇਕ ਕੇਸ ‘ਚ ਈਡੀ ਨੇ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕਰ ਲਏ ਗਏ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ।

Also Read: ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ CM ਮਾਨ, ਕੈਬਨਿਟ ਵਿਸਥਾਰ ਸਣੇ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

Leave a Reply

Your email address will not be published. Required fields are marked *