ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚ 5 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਬਜੀਤ ਕੌਰ ਮਾਣੂੰਕੇ ਮੰਤਰੀ ਅਹੁਦੇ ਦੀ ਦੌੜ ਵਿਚ ਹਨ।
Also Read: ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ? 2 ਮਹੀਨੇ ਦੀ ਛੁੱਟੀ ‘ਤੇ ਵੀਕੇ ਭਾਵਰਾ, ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀ
ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿਚ ਕੁਲਤਾਰ ਸੰਧਵਾ ਵਿਧਾਨ ਸਭਾ ਦੇ ਸਪੀਕਰ ਅਤੇ ਜੈਕਿਸ਼ਨ ਰੌੜੀ ਡਿਪਟੀ ਸਪੀਕਰ ਬਣ ਚੁੱਕੇ ਹਨ। ਇਸ ਦੇ ਨਾਲ ਹੀ ਮੀਤ ਹੇਅਰ ਅਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣ ਚੁੱਕੇ ਹਨ। ਇਸ ਸਬੰਧੀ ਕੱਲ੍ਹ ਦਿੱਲੀ ਵਿੱਚ ਭਗਵੰਤ ਮਾਨ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਰਮਿਆਨ ਤਿੰਨ ਘੰਟੇ ਚਰਚਾ ਹੋਈ। ਜਿਸ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।
ਇੱਕ ਹੋਰ ਮਹਿਲਾ ਮੰਤਰੀ ਹੋਵੇਗੀ ਸ਼ਾਮਲ, ਨਵੇਂ ਮੰਤਰੀਆਂ ਕੋਲ ਅਹਿਮ ਜ਼ਿੰਮੇਵਾਰੀ
ਮਾਨ ਸਰਕਾਰ ਵਿਚ ਸਿਰਫ਼ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿਚ ਇੱਕ ਹੋਰ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਵੇਗਾ। 2 ਦੂਜੀ ਵਾਰ ਵਿਧਾਇਕ ਬਣਨ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਿਸੇ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਨਵੇਂ ਨਿਯੁਕਤ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਖਾਸ ਕਰਕੇ ਸਿਹਤ ਸਥਾਨਕ ਸਰਕਾਰਾਂ ਵਰਗੇ ਵੱਡੇ ਵਿਭਾਗ ਇਸ ਸਮੇਂ ਮੁੱਖ ਮੰਤਰੀ ਕੋਲ ਹਨ।
Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ
ਇਸ ਵੇਲੇ ਮੁੱਖ ਮੰਤਰੀ ਸਮੇਤ ਸਿਰਫ਼ 10 ਮੰਤਰੀ
ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਮਾਨ ਸਰਕਾਰ ਨੇ ਪਹਿਲਾਂ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸਰਕਾਰ ਵਿਚ 8 ਹੋਰ ਮੰਤਰੀ ਬਣਾਏ ਜਾ ਸਕਦੇ ਹਨ। ਫਿਲਹਾਲ ਸਰਕਾਰ 5 ਮੰਤਰੀ ਬਣ ਕੇ 3 ਸੀਟਾਂ ਖਾਲੀ ਰੱਖੇਗੀ।



