ਲੁਧਿਆਣਾ– ਜਬਰ ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕੀਤੀ ਹੈ।
Also Read: ਰਿਸ਼ਭ ਪੰਤ ਦੀ ਧਮਾਕੇਦਾਰ ਸੈਂਚੁਰੀ ‘ਤੇ ਰਾਹੁਲ ਦ੍ਰਵਿੜ ਦਾ ਰਿਐਕਸ਼ਨ, ਤਸਵੀਰ ਹੋ ਰਹੀ ਵਾਇਰਲ
ਇਸ ਦੌਰਾਨ ਜੁਆਇੰਟ ਪੁਲਿਸ ਕਮਿਸ਼ਨ ਨੇ ਦੱਸਿਆ ਕਿ ਇਸ ਮਾਮਲੇ ‘ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵਲੋਂ ਇਸ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਮੁੱਖ ਕਥਿਤ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Also Read: ਬਰਗਾੜੀ ਬੇਅਦਬੀ ਮਾਮਲੇ ‘ਚ CM ਮਾਨ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ, ਸੌਂਪੀ ਜਾਂਚ ਰਿਪੋਰਟ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਨੇ ਸੁਪਰੀਮ ਕੋਰਟ ਵਿਚ ਲੁਧਿਆਣਾ ਵਿਚ ਦਰਜ ਹੋਈ ਜਬਰ-ਜਨਾਹ ਦੀ ਐੱਫਆਈਆਰ ਨੂੰ ਰੱਦ ਕਰਨ ਲਈ ਅਰਜ਼ੀ ਪਾਈ ਸੀ। ਪਰ ਇਸ ਦੌਰਾਨ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਤੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ।



