ਚੰਡੀਗੜ੍ਹ– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਹੈ। ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤਾ ਸੀ। ਜਿਸ ਵਿਚ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਹ ਇਸ ਮਾਮਲੇ ‘ਚ ਰਾਹਤ ਲੈਣ ਲਈ ਹਾਈਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।
Also Read: ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ, 1 ਕਰੋੜ ‘ਚ ਹੋਇਆ ਸੀ ਕਤਲ ਦਾ ਸੌਦਾ
ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ‘ਚ ਕੇਸ ਦਾਇਰ ਕੀਤਾ ਸੀ।
13 ਮਹੀਨੇ ਚੱਲੀ ਸੁਣਵਾਈ
ਕੰਗਨਾ ਦੇ ਟਵੀਟ ਤੋਂ ਬਾਅਦ ਬਜ਼ੁਰਗ ਕਿਸਾਨ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ।
Also Read: ਦਿਹਾੜੀ ਮਜ਼ਦੂਰ ਦੇ ਬੇਟੇ ਨੂੰ ਮਿਲੀ 2.5 ਕਰੋੜ ਦੀ ਸਕਾਲਰਸ਼ਿਪ, ਅਮਰੀਕੀ ਕਾਲਜ ਤੋਂ ਕਰੇਗਾ ਗ੍ਰੈਜੂਏਟ
ਕੰਗਨਾ ਨੇ ਮਹਿੰਦਰ ਕੌਰ ਨੂੰ ‘ਬਿਲਕਿਸ ਬਾਨੋ’ ਸਮਝਿਆ
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿਚ ਸ਼ਾਮਲ ਇਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ। ਬਿਲਕਿਸ ਸ਼ਾਹੀਨ ਬਾਗ ਵਿਚ CAA ਵਿਰੋਧੀ ਪ੍ਰਦਰਸ਼ਨ ਦਾ ਚਿਹਰਾ ਸੀ। ਮਹਿੰਦਰ ਕੌਰ ਨੇ ਪਟੀਸ਼ਨ ‘ਚ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ।



