ਪਟਿਆਲਾ- ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਨੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਸੁਣਾਇਆ ਹੈ। ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ ਤੇ ਕਿਸੇ ਵੇਲੇ ਵੀ ਦਲੇਰ ਮਹਿੰਦੀ ਨੂੰ ਪੁਲਿਸ ਗ੍ਰਿਫ਼ਤਾਰ ਕਰ ਸਕਦੀ ਹੈ। ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ.ਐੱਸ ਗਰੇਵਾਲ ਨੇ ਉਨ੍ਹਾਂ ਦੀ ਸਜ਼ਾ ਬਰਕਰਾਰ ਰੱਖੀ ਹੈ। ਜੱਜ ਨੇ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਹੁਕਮ ਜਾਰੀ ਕੀਤੇ ਸਨ। ਅਦਾਲਤ ਦੇ ਹੁਕਮ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦਲੇਰ ਮੇਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਗਾਇਕ ਦਲੇਰ ਮਹਿੰਦੀ ਵੱਲੋਂ ਟ੍ਰਾਇਲ ਕੋਰਟ ਦੇ 2018 ‘ਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ‘ਚ ਚੁਣੌਤੀ ਦਿੱਤੀ ਸੀ। ਸਾਲ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
ਸਾਲ 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ.ਐੱਮ.ਆਈ.ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ , ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਦੱਸ ਦੇਈਏ ਕਿ ਸਾਲ 2003 ‘ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
