ਹਰਿਆਣਾ ਦੇ ਸ਼ਾਰਪਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਪੰਜਾਬ ਲਿਆ ਰਹੀ ਪੁਲਿਸ

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿਚ ਆ ਗਏ ਹਨ। ਤਿਹਾੜ ਜੇਲ ਵਿਚ…

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿਚ ਆ ਗਏ ਹਨ। ਤਿਹਾੜ ਜੇਲ ਵਿਚ ਬੰਦ ਇਨ੍ਹਾਂ ਦੋਹਾਂ ਦਾ ਪੰਜਾਬ ਪੁਲਿਸ ਨੂੰ ਇਕ ਦਿਨ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਦੋਹਾਂ ਨੂੰ ਹੁਣ ਮਾਨਸਾ ਲਿਆਂਦਾ ਜਾਵੇਗਾ। ਇਥੇ ਕੋਰਟ ਵਿਚ ਪੇਸ਼ ਕਰਨ ਤੋਂ ਬਾਅਦ ਪੰਜਾਬ ਪੁਲਿਸ ਮੂਸੇਵਾਲਾ ਕਤਲਕਾਂਡ ਵਿਚ ਪੁੱਛਗਿੱਛ ਕਰੇਗੀ।
ਇਸ ਤੋਂ ਪਹਿਲਾਂ ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ ਅਤੇ ਕਸ਼ਿਸ਼ ਨੂੰ ਪੰਜਾਬ ਪੁਲਿਸ ਇਥੇ ਲਿਆ ਚੁੱਕੀ ਹੈ। ਸਾਰੇ ਸ਼ਾਰਪਸ਼ੂਟਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਤਿੰਨੋ ਸ਼ਾਰਪਸ਼ੂਟਰ ਜਗਰੂਪ ਰੂਪਾ, ਮਨਪ੍ਰੀਤ ਮਨੁ ਕੁੱਸਾ ਅਤੇ ਦੀਪਕ ਮੁੰਡੀ ਅਜੇ ਫਰਾਰ ਹਨ।
ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਂਕਿਤ ਸੇਰਸਾ ਨੇ ਹੀ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਉਸ ਨੇ ਦੋਹਾਂ ਹੱਥਾਂ ਨਾਲ ਪਿਸਟਲ ਫੜੀ ਹੋਈ ਸੀ। ਦੂਜੇ ਸ਼ੂਟਰ ਦੂਰੋਂ ਫਾਇਰ ਕਰ ਰਹੇ ਸਨ। ਤਾਂ ਉਸੇ ਵੇਲੇ ਅੰਕਿਤ ਸੇਰਸਾ ਬਿਲਕੁਲ ਥਾਰ ਜੀਪ ਨੇੜੇ ਗਿਆ। ਜਿਸ ਵਿਚ ਮੂਸੇਵਾਲਾ ਬੈਠੇ ਹੋਏ ਸਨ। ਉਸ ਨੇ ਬੋਨਟ ਨੇੜੇ ਜਾ ਕੇ ਮੂਸੇਵਾਲਾ ‘ਤੇ ਫਾਇਰ ਕੀਤੇ ਤਾਂ ਕਿ ਉਹ ਜ਼ਿੰਦਾ ਨਾ ਬਚ ਸਕੇ।
ਅੰਕਿਤ ਸੇਰਸਾ ਦੀ ਉਮਰ ਸਿਰਫ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਸ ਨੇ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਜੁਆਇਨ ਕੀਤਾ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ਵਿਚ 2 ਵਾਰਦਾਤਾਂ ਕੀਤੀਆਂ। ਜਿਸ ਤੋਂ ਬਾਅਦ ਉਹ ਮੋਨੂੰ ਡਾਗਰ ਨਾਲ ਮਿਲਿਆ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਮਨੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ।

Leave a Reply

Your email address will not be published. Required fields are marked *