ਪੰਜਾਬ ‘ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ, ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡੇਟਾ

ਚੰਡੀਗੜ੍ਹ- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਨੂੰ…

ਚੰਡੀਗੜ੍ਹ- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਹੈ। ਸਬ ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਡੇਟਾ ਮੰਗ ਲਿਆ ਹੈ। ਉਥੇ ਹੀ ਇਨ੍ਹਾਂ ਮੁਲਾਜ਼ਮਾਂ ਦੇ ਸੰਗਠਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ ਕਮੇਟੀ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਬ ਕਮੇਟੀ ਤੇਜ਼ੀ ਨਾਲ ਇਸ ਕੰਮ ਨੂੰ ਸਿਰੇ ਚੜ੍ਹਾ ਰਹੀ ਹੈ।
ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਕਿਹਾ ਕਿ ਉਹ ਦੋ ਮੀਟਿੰਗ ਕਰ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ, ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀ.ਐੱਮ. ਭਗਵੰਤ ਮਾਨ ਨੇ ਇਹ ਵਾਅਦਾ ਕੀਤਾ ਸੀ। ਅਸੀਂ ਇਸ ਤਰ੍ਹਾਂ ਦੀ ਪਾਲਿਸੀ ਅਤੇ ਐਕਟ ਇਸ ਤਰ੍ਹਾਂ ਦਾ ਬਣਾਵਾਂਗੇ ਕਿ 100 ਫੀਸਦੀ ਮੁਲਾਜ਼ਮ ਪੱਕੇ ਹੋ ਸਕਣ। ਮੰਗਲਵਾਰ ਨੂੰ ਫਿਰ ਕਮੇਟੀ ਦੀ ਮੀਟਿੰਗ ਹੋਵੇਗੀ।
ਪਿਛਲੀ ਕਾਂਗਰਸ ਸਰਕਾਰ ਵਿਚ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਹੋਇਆ। ਹਾਲਾਂਕਿ ਇਸ ਨੂੰ ਗਵਰਨਰ ਦੀ ਅਪਰੂਵਲ ਨਹੀਂ ਮਿਲੀ। ਉਦੋਂ ਸੀ.ਐੱਮ. ਚਰਨਜੀਤ ਚੰਨੀ ਨੇ ਦੋਸ਼ ਲਗਾਇਆ ਕਿ ਰਾਜਨੀਤਕ ਵਜ੍ਹਾ ਕਾਰਨ ਗਵਰਨਰ ਨੇ ਫਾਈਲ ਰੋਕ ਦਿੱਤੀ। ਹਾਲਾਂਕਿ ਬਾਅਦ ਵਿਚ ਗਵਰਨਰ ਦਾ ਜਵਾਬ ਆਇਆ ਕਿ ਕਾਨੂੰਨੀ ਲਿਹਾਜ਼ ਨਾਲ ਉਨ੍ਹਾਂ ਦੇ ਪ੍ਰਸਤਾਵ ‘ਤੇ ਕਈ ਆਬਜੈਕਸ਼ਨ ਹਨ, ਜਿਸ ਨੂੰ ਸਰਕਾਰ ਨੇ ਦੂਰ ਨਹੀਂ ਕੀਤਾ।

Leave a Reply

Your email address will not be published. Required fields are marked *