ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ ‘ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਤੜਕੇ ਅਕਾਲ ਚਲਾਨਾਂ ਕਰ ਗਏ।ਇਸ ‘ਤੇ ਸ੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਸਨ। ਉਸ ਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ‘ਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾਂ ਹਾਂ।
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਐਸਕਾਰਟ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ ‘ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ।ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ ‘ਚ ਜੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ…
