ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਸ ਦਾ ਮੁਕਾਬਲਾ ਹੋਇਆ। ਜਿਸ ਵਿਚ ਪੁਲਸ ਨੇ ਇਕ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ। ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਇਸ ਮੁਕਾਬਲੇ ਦੌਰਾਨ ਕਿਹੜਾ ਗੈਂਗਸਟਰ ਮਾਰਿਆ ਗਿਆ ਹੈ। ਪੁਲਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲ ਦੀ ਹਦਾਇਤ ਕੀਤੀ ਹੈ। ਇਹ ਐਨਕਾਉਂਟਰ ਅਟਾਰੀ ਬਾਰਡਰ ਨੂੰ ਜਾਣ ਵਾਲੀ ਸੜਕ ‘ਤੇ ਆਉਂਦੇ ਪਿੰਡ ਵਿਚ ਹੋ ਰਿਹਾ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਤਕਰੀਬਨ 10 ਕਿਲੋਮੀਟਰ ਦੂਰ ਹੈ।
ਪੰਜਾਬ ਪੁਲਿਸ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰ ਦਿੱਤੀ ਗਈ ਹੈ ਕਿ ਲੋਕ ਆਪਣੇ ਘਰਾਂ ਵਿਚ ਹੀ ਰਹਿਣ ਤਾਂ ਜੋ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਗੈਂਗਸਟਰਾਂ ਨਾਲ ਪੁਲਿਸ ਦੇ ਚੱਲ ਰਹੇ ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ।ਪੁਲਿਸ ਵਲੋਂ ਪੂਰੇ ਇਲਾਕੇ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਸਿੱਧੂ ਮੂਸੇਵਾਾਲ ਕਤਲ ਮਾਮਲੇ ‘ਚ ਪੁਲਿਸ ਨਾਲ ਮੁਕਾਬਲੇ ‘ਚ ਗੈਂਗਸਟਰ ਢੇਰ
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਸ ਦਾ ਮੁਕਾਬਲਾ ਹੋਇਆ। ਜਿਸ ਵਿਚ ਪੁਲਸ…
