ਸਕੂਲ ਵੈਨ ਨਾਲ ਵਾਪਰਿਆ ਹਾਦਸਾ, ਵਾਲ-ਵਾਲ ਬਚੀ 21 ਮਾਸੂਮਾਂ ਦੀ ਜਾਨ

ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ਵਿਚ ਵੀਰਵਾਰ ਦੁਪਹਿਰ ਦੇ ਸਮੇਂ ਇਕ ਵੱਡਾ ਹਾਦਸਾ ਹੋਣ ਤੋਂ ਵਾਲ-ਵਾਲ ਬੱਚ ਗਿਆ। ਰੋਹਿਣੀ ਇਲਾਕੇ ਦੇ ਸੈਕਟਰ-7 ਵਿਚ…

ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ਵਿਚ ਵੀਰਵਾਰ ਦੁਪਹਿਰ ਦੇ ਸਮੇਂ ਇਕ ਵੱਡਾ ਹਾਦਸਾ ਹੋਣ ਤੋਂ ਵਾਲ-ਵਾਲ ਬੱਚ ਗਿਆ। ਰੋਹਿਣੀ ਇਲਾਕੇ ਦੇ ਸੈਕਟਰ-7 ਵਿਚ ਇਕ ਪ੍ਰਾਈਵੇਟ ਸਕੂਲ ਬਾਲ ਭਾਰਤੀ ਪਬਲਿਕ ਸਕੂਲ ਦੀ ਬੱਸ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਪੂਰੀ ਬੱਸ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ’ਤੇ ਪੁੱਜ ਗਈਆਂ।

Also Read: ਮੂਸੇਵਾਲਾ ਵਾਰਦਾਤ ਤੋਂ ਬਾਅਦ ਮਾਸਟਰਮਾਈਂਡ ਨੂੰ ਤਿਹਾੜ ਜੇਲ੍ਹ ਕੀਤੀ ਗਈ ਸੀ ਕਾਲ!

ਕਿਸਮਤ ਨਾਲ ਹਾਦਸੇ ਦੇ ਸਮੇਂ ਬੱਸ ਦੇ ਅੰਦਰ ਜੋ ਬੱਚੇ ਮੌਜੂਦ ਸਨ, ਉਨ੍ਹਾਂ ਨੂੰ ਸਮਾਂ ਰਹਿੰਦੇ ਬਾਹਰ ਕੱਢ ਲਿਆ ਗਿਆ ਅਤੇ ਹੁਣ ਸਾਰੇ ਬੱਚੇ ਅਤੇ ਡਰਾਈਵਰ ਸੁਰੱਖਿਅਤ ਦੱਸੇ ਜਾ ਰਹੇ ਹਨ। ਬੱਸ ਵਿਚ ਕੁਲ 21 ਬੱਚੇ ਸਵਾਰ ਸਨ।

Also Read: ਹੁਣ ਬੈਂਕ ਜਾਣ ਦੀ ਨਹੀਂ ਪਏਗੀ ਲੋੜ, WhatsApp ‘ਤੇ ਮਿਲਣਗੀਆਂ ਕਈ ਸੁਵਿਧਾਵਾਂ

ਰੋਹਿਣੀ ਸੈਕਟਰ-7 ਦੇ ਇਕ ਸਕੂਲ ਦੀ ਬੱਸ ਵਿਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਅੱਗ ਇੰਨੀ ਭਿਆਨਕ ਸੀ ਕਿ ਰੋਡ ਦੇ ਦੋਵੇਂ ਪਾਸੇ ਖੜ੍ਹੀਆਂ ਗੱਡੀਆਂ ਵੀ ਇਸ ਦੀ ਲਪੇਟ ਵਿਚ ਆ ਗਈਆਂ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *