ਵੈਨਕੂਵਰ- ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਲੜਾਈ ਝਗੜਿਆਂ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਸ ਕਾਰਨ ਇਹ ਨੌਜਵਾਨ ਆਪਣਾ ਭਵਿੱਖ ਤਾਂ ਖਰਾਬ ਕਰਦੇ ਹੀ ਹਨ ਇਸ ਦੇ ਨਾਲ-ਨਾਲ ਉਹ ਪੰਜਾਬ ਦਾ ਨਾਂ ਵੀ ਖਰਾਬ ਕਰਦੇ ਹਨ। ਜਿਸ ਕਾਰਨ ਉਨ੍ਹਾਂ ਦੇ ਇਸ ਕਾਰੇ ਕਾਰਨ ਮਾਂ-ਪਿਓ ਨੂੰ ਵੀ ਨਮੋਸ਼ੀ ਝੱਲਣੀ ਪੈਂਦੀ ਹੈ। ਇਸੇ ਤਰ੍ਹਾਂ ਦੀ ਇਕ ਘਟਨਾ
ਕੈਨੇਡਾ ਦੇ ਵੈਨਕੂਵਰ ਸ਼ਹਿਰ ਤੋਂ ਸਾਹਮਣੇ ਆਈ ਹੈ, ਜਿੱਥੇ ਗੈਂਗਵਾਰ ਦੇ ਚਲਦਿਆਂ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਸਤਿੰਦਰ ਗਿੱਲ ਹਲਾਕ ਹੋ ਗਏ। ਇਹ ਦਾਅਵਾ ਇਕ ਅੰਗਰੇਜ਼ੀ ਵੈਬਸਾਈਟ ‘ਵੈਨਕੂਵਰ ਸਨ’ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਧਾਲੀਵਾਲ ਬ੍ਰਦਰਜ਼ ਕੀਪਰਜ਼ ਗਿਰੋਹ ਨਾਲ ਸਬੰਧ ਰੱਖਦਾ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੈਨਕੂਵਰ ਦੇ ਪਿੰਡ ਵਿਸਲਰ ਦੇ ਐਨ ਵਿਚਾਲੇ ਹੋਟਲ ਸਨਡਾਇਲ ਨੇੜੇ ਜਦੋਂ ਗੋਲੀਆਂ ਚੱਲੀਆਂ ਉਦੋਂ ਮਨਿੰਦਰ ਧਾਲੀਵਾਲ (29) ਨਾਲ ਉਸ ਦਾ ਦੋਸਤ ਸਤਿੰਦਰ ਗਿੱਲ ਵੀ ਮੌਜੂਦ ਸੀ। ਗਿੱਲ ਗਿਰੋਹ ਵਿੱਚ ਸ਼ਾਮਲ ਨਹੀਂ ਸੀ।’’ ਗੋਲੀਬਾਰੀ ਦੌਰਾਨ ਧਾਲੀਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਗਿੱਲ ਨੇ ਹਸਪਤਾਲ ਜਾ ਕੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤਾ। ਕੇਸ ਦੀ ਤਫ਼ਤੀਸ਼ ਕਰ ਰਹੀ ਟੀਮ ਨੇ ਕਿਹਾ ਕਿ ਗੋਲੀਬਾਰੀ ਦੋ ਧੜਿਆਂ ਦੀ ਗੈਂਗਵਾਰ ਦਾ ਨਤੀਜਾ ਹੈ।
ਕੈਨੇਡਾ ਦੇ ਵੈਨਕੂਵਰ ‘ਚ ਦੋ ਧਿਰਾਂ ਵਿਚਾਲੇ ਹੋਈ ਗੈਂਗਵਾਰ, 2 ਪੰਜਾਬੀ ਨੌਜਵਾਨ ਹਲਾਕ
ਵੈਨਕੂਵਰ- ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਲੜਾਈ ਝਗੜਿਆਂ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਸ ਕਾਰਨ ਇਹ ਨੌਜਵਾਨ ਆਪਣਾ ਭਵਿੱਖ ਤਾਂ…
