ਚੰਡੀਗੜ੍ਹ- ਪੰਜਾਬ ਦੀ ਆਪ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਸਿੱਖਿਆ ਵਿਚ ਸੁਧਾਰ ਕੀਤਾ ਜਾਵੇ, ਜਿਸ ਨੂੰ ਲੈ ਕੇ ਸਕੂਲਾਂ ਵਿਚ ਸਿੱਖਿਆ ਮੰਤਰੀ ਵਲੋਂ ਦੌਰੇ ਕੀਤੇ ਜਾ ਰਹੇ ਹਨ। ਸਕੂਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿਨ੍ਹਾਂ ਸਕੂਲਾਂ ਵਿਚ ਖਾਮੀਆਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਦਰੁਸਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਨ ਲਈ ਪੰਜਾਬ ਸਰਕਾਰ ਵਲੋਂ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਲਈ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇਗਾ ਅਤੇ ਇਸ ਦੇ ਨਾਲ ਹੀ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਮੁਹੱਈਆ ਹੋਵੇਗਾ।
ਟੀਚਰਾਂ ਲਈ ਸਰਕਾਰ ਦਾ ਵੱਡਾ ਕਦਮ
ਪੰਜਾਬ ਸਰਕਾਰ ਵਲੋਂ ਟੀਚਰਾਂ ਦੀ ਭਰਤੀ ਵਾਸਤੇ ਇਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਵਿਚ ਮਾਸਟਰ ਕੈਡਰ ‘ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਐਗਜ਼ਾਮ ਡੇਟ ਜਾਰੀ ਕਰ ਦਿੱਤੀ ਗਈ ਹੈ। ਇਹ ਐਗਜ਼ਾਮ 21 ਅਗਸਤ ਤੋਂ 11 ਸਤੰਬਰ ਤੱਕ ਹੋਣਗੇ। ਸਿੱਖਿਆ ਮੰਤਰੀ ਹਰਜੋਤ ਬੈੰਸ ਨੇ ਇਸ ਸਬੰਧ ਵਿਚ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਛੇਤੀ ਹੀ ਹੋਰ ਭਰਤੀਆਂ ਵੀ ਕੱਢੀਆਂ ਜਾਣਗੀਆਂ। ਇਕ ਸਾਲ ਦੇ ਅੰਦਰ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ।
ਇਨ੍ਹਾਂ ਵਿਸ਼ਿਆਂ ‘ਤੇ ਵੱਖ-ਵੱਖ ਦਿਨ ਹੋਵੇਗੀ ਪ੍ਰੀਖਿਆ
21 ਅਗਸਤ ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸੋਸ਼ਲ ਸਾਇੰਸ ਅਤੇ ਸ਼ਾਮ ਢਾਈ ਵਜੇ ਤੋਂ 5 ਵਜੇ ਤੱਕ ਪੰਜਾਬੀ ਦਾ ਐਗਜ਼ਾਮ ਹੋਵੇਗਾ।
28 ਅਗਸਤ- ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਗਣਿਤ ਅਤੇ ਸ਼ਾਮ ਢਾਈ ਵਜੇ ਤੋਂ 5 ਵਜੇ ਤੱਕ ਹਿੰਦੀ ਦਾ ਐਗਜ਼ਾਮ ਹੋਵੇਗਾ।
4 ਸਤੰਬਰ- ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਫਿਜ਼ੀਕਲ ਐਜੂਕੇਸ਼ਨ ਅਤੇ ਸ਼ਾਮ ਢਾਈ ਵਜੇ ਤੋਂ 5 ਵਜੇ ਤੱਕ ਅੰਗਰੇਜ਼ੀ ਦਾ ਐਗਜ਼ਾਮ ਹੋਵੇਗਾ।
11 ਸਤੰਬਰ- ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸਾਇੰਸ ਅਤੇ ਸ਼ਾਮ ਢਾਈ ਵਜੇ ਤੋਂ 5 ਵਜੇ ਤੱਕ ਮਿਊਜ਼ਿਕ ਦਾ ਐਗਜ਼ਾਮ ਹੋਵੇਗਾ।



