ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਸੂਬਿਆਂ ਵਿਚ ਇਸ ਵੇਲੇ ਭਾਰੀ ਮੀਂਹ ਅਤੇ ਬੱਦਲ ਫੱਟਣ ਦੀਆਂ ਘਟਨਾਵਾਂ ਬਾਰੇ ਖਬਰਾਂ ਆ ਰਹੀਆਂ ਹਨ। ਜਿਸ ਕਾਰਨ ਉਥੇ ਕਾਫੀ ਜਾਨ-ਮਾਲ ਦਾ ਨੁਕਸਾਨ ਵੀ ਹੋਇਆ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰਾਂ ਵਲੋਂ ਵੀ ਹਰ ਹੀਲਾ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਹਿ ਦਿੱਤਾ ਗਿਆ ਹੈ ਅਤੇ ਜਿਹੜੇ ਲੋਕ ਅਜਿਹੀਆਂ ਥਾਵਾਂ ਤੇ ਫਸੇ ਹੋਏ ਹਨ ਉਨ੍ਹਾਂ ਨੂੰ ਵੀ ਫੌਜੀ ਜਵਾਨਾਂ ਦੀ ਮਦਦ ਨਾਲ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਮਾਨਸੂਨ ਭਾਵੇਂ ਸੁਸਤ ਚਾਲ ਹੀ ਸਹੀ ਪਰ ਪੰਜਾਬ ਵਿਚ ਵੀ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਪੇਸ਼ਿਨਗੋਈ ਕੀਤੀ ਗਈ ਹੈ, ਜਿਸ ਨੂੰ ਲੈ ਕੇ ਵਿਭਾਗ ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ‘ਚ ਐਤਵਾਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪਠਾਨਕੋਟ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸਾਸ ਨਗਰ ਸਮੇਤ ਸੂਬੇ ਦੇ ਹੋਰ ਜ਼ਿਲਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 32-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25-27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਕਈ ਇਲਾਕਿਆਂ ‘ਚ ਸਥਿਤੀ ਵਧ ਗਈ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਮੌਸਮ ਦਾ ਕਿਹੋ ਜਿਹਾ ਰਹੇਗਾ?
ਪੰਜਾਬ ‘ਚ ਮੌਸਮ ਵਿਭਾਗ ਦੀ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ, ਪੰਜਾਬ ‘ਚ ਕਈ ਥਾਈਂ ਯੈਲੋ ਤੇ ਓਰੇਂਜ ਅਲਰਟ ਜਾਰੀ
ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਸੂਬਿਆਂ ਵਿਚ ਇਸ ਵੇਲੇ ਭਾਰੀ ਮੀਂਹ ਅਤੇ ਬੱਦਲ ਫੱਟਣ ਦੀਆਂ ਘਟਨਾਵਾਂ ਬਾਰੇ ਖਬਰਾਂ ਆ ਰਹੀਆਂ ਹਨ। ਜਿਸ ਕਾਰਨ ਉਥੇ…
