ਬਾਣਗੰਗਾ- ਇੰਦੌਰ ਦੇ ਬਾਣਗੰਗਾ ਥਾਣਾ ਖੇਤਰ ਵਿਚ ਇਕ ਨੌਜਵਾਨ ਦੀ ਵੀਰਵਾਰ ਰਾਤ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਨੌਜਵਾਨ ਜ਼ੋਮੈਟੋ ਵਿਚ ਡਿਲਵਰੀ ਬੁਆਏ ਵਜੋਂ ਕੰਮ ਕਰਦਾ ਸੀ। ਦੇਰ ਰਾਤ ਨੂੰ ਕਰੋਲ ਬਾਗ ਵਿਚ ਆਰਡਰ ਦੀ ਡਿਲਵਰੀ ਕਰਨ ਜਾ ਰਿਹਾ ਸੀ। ਤਾਂ ਰਾਸਤੇ ਵਿਚ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕਿਆ ਅਤੇ ਪੈਸੇ ਮੰਗੇ। ਮਨਾ ਕਰਨ ‘ਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਖੂਨ ਨਾਲ ਲੱਥਪਥ ਸੁਨੀਲ ਵਰਮਾ ਖੁਦ ਮੋਟਰਸਾਈਕਲ ਚਲਾ ਕੇ ਅਰਵਿੰਦ ਹਸਪਤਾਲ ਪਹੁੰਚਿਆ। ਜਿੱਥੇ ਗਾਰਡ ਦੀ ਮਦਦ ਨਾਲ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਵਿਗੜਣ ਲੱਗੀ। ਇਸ ਤੋਂ ਬਾਅਦ ਉਸ ਨੂੰ ਉਥੋਂ ਐਮਵਾਏ ਹਸਪਤਾਲ ਰੈਫਰ ਕਰ ਦਿੱਤਾ। ਇਲਾਜ ਦੌਰਾਨ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਉਮਰ 22 ਸਾਲ ਸੀ ਅਤੇ ਉਹ ਰਾਜਗੜ੍ਹ ਦੇ ਭਗੌਰਾ ਪਿੰਡ ਦਾ ਰਹਿਣ ਵਾਲਾ ਸੀ।
ਉਥੇ ਹੀ ਇਸ ਮਾਮਲੇ ਵਿਚ ਐਡਿਸ਼ਨਲ ਡੀ.ਸੀ.ਪੀ. ਰਾਜੇਸ਼ ਰਘੁਵੰਸ਼ੀ ਨੇ ਦੱਸਿਆ ਕਿ ਡਿਲਵਰੀ ਬੁਆਏ ਦੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ। ਰਾਤ ਦੇ ਸਮੇਂ ਤਿੰਨ ਲੋਕਾਂ ਨੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਸ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਨੂੰ ਫੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜ਼ੋਮੈਟੋ ਬੁਆਏ ‘ਤੇ ਜਾਨਲੇਵਾ ਹਮਲਾ, ਲਹੂ ਨਾਲ ਲੱਥਪਥ ਪੁੱਜਾ ਹਸਪਤਾਲ, ਪਰ ਬੱਚ ਨਾ ਸਕੀ ਜਾਨ
ਬਾਣਗੰਗਾ- ਇੰਦੌਰ ਦੇ ਬਾਣਗੰਗਾ ਥਾਣਾ ਖੇਤਰ ਵਿਚ ਇਕ ਨੌਜਵਾਨ ਦੀ ਵੀਰਵਾਰ ਰਾਤ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਨੌਜਵਾਨ ਜ਼ੋਮੈਟੋ ਵਿਚ ਡਿਲਵਰੀ…
