Punjab News: ਛੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਿੱਤੀ ਕੁਦਰਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ

ਪਟਿਆਲਾ : ਕੁਦਰਤੀ ਆਫ਼ਤ ਮੌਕੇ ਗੰਭੀਰ ਹਾਲਾਤ ਨਾਲ ਨਜਿੱਠਣ ਲਈ ਸ਼ੁੱਕਰਵਾਰ ਨੂੰ ਪਟਿਆਲਾ ਡਿਵੀਜ਼ਨ ਦੇ ਅਧਿਕਾਰੀਆਂ ਦੀ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪਾਂਸ…

ਪਟਿਆਲਾ : ਕੁਦਰਤੀ ਆਫ਼ਤ ਮੌਕੇ ਗੰਭੀਰ ਹਾਲਾਤ ਨਾਲ ਨਜਿੱਠਣ ਲਈ ਸ਼ੁੱਕਰਵਾਰ ਨੂੰ ਪਟਿਆਲਾ ਡਿਵੀਜ਼ਨ ਦੇ ਅਧਿਕਾਰੀਆਂ ਦੀ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪਾਂਸ ਟੀਮ ਦੀ ਭੂਮਿਕਾ ਤੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਅਧਿਕਾਰੀਆਂ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਮਾਲਰੇਕੋਟਲਾ ਜ਼ਿਲ੍ਹਿਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਟੇ੍ਰਨਿੰਗ ਦਿੰਦਿਆਂ ਬ੍ਰਿਗੇਡੀਅਰ (ਸੇਵਾਮੁਕਤ) ਕੁਲਦੀਪ ਸਿੰਘ ਨੇ ਕਿਹਾ ਕਿ ਪਟਿਆਲਾ ਦੀ ਜੇਕਰ ਭੂਗੋਲਿਕ ਸਥਿਤੀ ਨੂੰ ਦੇਖਿਆ ਜਾਵੇ ਤਾਂ ਬਰਸਾਤੀ ਮੌਸਮ ’ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਥੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੁੰਦੀ ਹੈ। ਜੋ ਸਾਲਾਂ ਤੋਂ ਚੱਲੀ ਆ ਰਹੀ ਹੈ ਤੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਅਹਿਮ ਟੇ੍ਰਨਿੰਗ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਹੜ੍ਹਾਂ ਦੀ ਸਥਿਤੀ ਸਬੰਧੀ ਰਾਜ ਪੱਧਰੀ ਅਭਿਆਸ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *