ਮੋਗਾ- ਰਣਜੀਤ ਸਿੰਘ ਰਾਣਾ ਕਤਲ ਮਾਮਲੇ ਵਿਚ ਮਲੋਟ ਥਾਣਾ ਸਦਰ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੁਬਾਰਾ ਲਿਆ ਗਿਆ ਚਾਰ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸੋਮਵਾਰ ਸਵੇਰੇ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਥੋਂ ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟ੍ਰਾਂਜ਼ਿਟ ਰਿਮਾਂਡ ਉੱਤੇ ਲੈ ਲਿਆ ਹੈ।
Also Read: ਪੰਜਾਬ ‘ਚ ਕੋਰੋਨਾ ਵਾਇਰਸ: 2 ਮੰਤਰੀਆਂ ਤੇ ਡਿਪਟੀ ਸਪੀਕਰ ਤੋਂ ਬਾਅਦ ਪਟਿਆਲਾ DC ਨਿਕਲੇ ਪਾਜ਼ੇਟਿਵ
20 ਅਕਤੂਬਰ 2020 ਨੂੰ ਮਲੋਟ ਦੇ ਨੇੜੇ ਪਿੰਡ ਔਲਖ ਵਿਚ ਮੁਕਤਸਰ ਨਿਵਾਸੀ ਰਣਜੀਤ ਸਿੰਘ ਰਾਣਾ ਦਾ ਕੁਝ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਤਲਕਾਂਡ ਵਿਚ ਰਾਣਾ ਦੀ ਪਤਨੀ ਦੇ ਬਿਆਨ ਉੱਤੇ ਕੇਸ ਦਰਜ ਹੋਇਆ ਸੀ। ਇਸ ਕੇਸ ਵਿਚ 21 ਜੁਲਾਈ ਨੂੰ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਣਾ ਸਦਰ ਮਲੋਟ ਦੀ ਅਦਾਲਤ ਵਿਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਲਿਆ ਸੀ। ਲਾਰੈਂਸ ਦਾ ਰਿਮਾਂਡ ਪੂਰਾ ਹੋਣ ਦੇ ਬਾਅਦ 28 ਜੁਲਾਈ ਨੂੰ ਦੁਬਾਰਾ ਰਿਮਾਂਡ ਮੰਗਿਆ ਗਿਆ, ਜਿਸ ਉੱਤੇ 4 ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ ਸੀ। ਸੋਮਵਾਰ ਨੂੰ ਫਿਰ ਤੋਂ ਲਾਰੈਂਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਉੱਥੇ ਫਰੀਦਕੋਟ ਤੇ ਮੋਗਾ ਪੁਲਿਸ ਨੇ ਲਾਰੈਂਸ ਦੇ ਰਿਮਾਂਡ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।



