ਜਬਲਪੁਰ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 10 ਹਲਾਕ, ਕਈ ਝੁਲਸੇ

ਜਬਲਪੁਰ– ਸ਼ਹਿਰ ਦੇ ਨਿਊ ਲਾਈਫ ਸਪੈਸ਼ਲਿਟੀ ਹਸਪਤਾਲ ‘ਚ ਲੱਗੀ ਅੱਗ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ…

ਜਬਲਪੁਰ– ਸ਼ਹਿਰ ਦੇ ਨਿਊ ਲਾਈਫ ਸਪੈਸ਼ਲਿਟੀ ਹਸਪਤਾਲ ‘ਚ ਲੱਗੀ ਅੱਗ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ‘ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਅੱਗ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਝੁਲਸ ਗਏ ਹਨ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਹਸਪਤਾਲ ਵਿੱਚ ਕਾਫੀ ਦੇਰ ਤੱਕ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।

Also Read: ਫੇਸਬੁੱਕ ‘ਤੇ ਫਸਾ ਹੋਟਲ ‘ਚ ਬੁਲਾਉਂਦੀ ਹੈ ਇਹ ਲੜਕੀ! ਫਿਰ ਮਰਦਾਂ ਦਾ ਕਰਦੀ ਹੈ ਬੁਰਾ ਹਾਲ

ਕੁਝ ਚਸ਼ਮਦੀਦਾਂ ਦੇ ਹਵਾਲੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਸਪਤਾਲ ‘ਚੋਂ ਕਰੀਬ 7 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਹਸਪਤਾਲ ਵਿੱਚ ਕਿੰਨੇ ਮਰੀਜ਼ ਦਾਖ਼ਲ ਸਨ, ਇਸ ਬਾਰੇ ਹਾਲੇ ਜਾਣਕਾਰੀ ਨਹੀਂ ਮਿਲ ਸਕੀ। ਇਸ ਹਸਪਤਾਲ ਵਿੱਚ ਲਗਭਗ 100 ਲੋਕਾਂ ਦਾ ਸਟਾਫ ਹੈ। ਹਾਲਾਂਕਿ ਮੌਤਾਂ ਦੀ ਕੁੱਲ ਗਿਣਤੀ ਬਾਰੇ ਅਜੇ ਵੀ ਸ਼ੱਕ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

ਕੁਝ ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਕੁਝ ਲੋਕ ਦਮੋਹ ਨਾਕੇ ਤੋਂ ਜਾ ਰਹੇ ਸਨ ਅਤੇ ਹਸਪਤਾਲ ਵਿੱਚ ਅੱਗ ਲੱਗੀ ਹੋਈ ਦੇਖੀ ਗਈ। ਉਸ ਸਮੇਂ ਲੋਕਾਂ ਨੇ ਚੀਕਾਂ ਵੀ ਸੁਣੀਆਂ। ਇਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਪਰ ਅੱਗ ਇੰਨੀ ਭਿਆਨਕ ਸੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ ‘ਤੇ ਪਹੁੰਚੀ, ਉਦੋਂ ਤੱਕ ਅੱਗ ਚਾਰੇ ਪਾਸੇ ਫੈਲ ਚੁੱਕੀ ਸੀ।

Also Read: ‘ਟੱਲੀ ਹੋ ਕੇ ਗੱਡੀ ਚਲਾਉਣ ‘ਤੇ 2.4 ਲੱਖ ਰੁਪਏ ਦਾ ਚਲਾਨ!’ ਜ਼ਰਾ ਧਿਆਨ ਨਾਲ ਕਰਨਾ ਡਰਾਈਵਿੰਗ

ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਇਸ ‘ਤੇ ਕਾਬੂ ਨਹੀਂ ਕਰ ਪਾ ਰਹੇ ਸਨ। ਹਸਪਤਾਲ ਵਿੱਚ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ। ਜਿਸ ਤੋਂ ਬਾਅਦ ਇਸ ਭਿਆਨਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।

Leave a Reply

Your email address will not be published. Required fields are marked *