ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਬਿਜਲੀ ਬਿੱਲ ਨੂੰ ਲੈ ਕੇ ਦਾਅਵਾ, ਸਿਫਰ ‘ਚ ਆਉਣੇ ਸ਼ੁਰੂ ਹੋਏ ਬਿੱਲ 

ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ…

ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ ਦੇ ਲੋਕਾਂ ਦਾ ਵੀ ਬਿਜਲੀ ਦਾ ਬਿੱਲ ਜ਼ੀਰੋ ਆਉਣਾ ਸ਼ੁਰੂ ਹੋ ਗਿਆ ਹੈ।ਕੇਜਰੀਵਾਲ ਨੇ ਇਹ ਦਾਅਵਾ ਇਕ ਟਵੀਟ ਰਾਹੀਂ ਕੀਤਾ ਹੈ। ਉਨ੍ਹਾਂ ਨੇ ਇਕ ਅਖ਼ਬਾਰ ਦੀ ਤਸਵੀਰ ਸਾਂਝੀ ਕਰਦਿਆਂ ਹੋਇਆਂ ਨਾਲ ਹੀ ਲਿਖਿਆ ਹੈ, ‘ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ।ਉਨ੍ਹਾਂ ਲਿਖਿਆ ਹੈ ਕਿ ਉਹ ਆਪਣੇ ਦੋਸਤਾਂ ਦੇ ਕਰਜ਼ੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਬਿੱਲ ਮੁਆਫ ਕਰਦੇ ਹਨ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਉਨ੍ਹਾਂ ਦੇ ਨਾਲ ਹਨ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ 1 ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ਵਿਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਏ ਹਨ।

ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਵਿਚ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 1 ਜੁਲਾਈ ਨੂੰ ਬਿਜਲੀ ਫ੍ਰੀ ਕੀਤੀ ਸੀ। ਬਿੱਲ ਦਾ ਸਾਈਕਲ 2 ਮਹੀਨੇ ਦਾ ਹੈ। 31 ਅਗਸਤ ਤੱਕ ਦੋ ਮਹੀਨੇ ਹੋ ਜਾਣਗੇ। ਸਤੰਬਰ ਦੇ ਪਹਿਲੇ ਹਫਤੇ ਤੁਹਾਡੇ ਬਿਜਲੀ ਬਿੱਲ ਸਿਫਰ ਵਿਚ ਆਉਣੇ ਸ਼ੁਰੂ ਹੋ ਜਾਣਗੇ। 51 ਲੱਖ ਘਰਾਂ ਨੂੰ ਸਿਫਰ ਬਿਜਲੀ ਬਿੱਲ ਮਿਲੇਗਾ। ਸਰਦੀਆਂ (ਨਵੰਬਰ ਤੋਂ ਦਸੰਬਰ) ਵਿਚ 90 ਫੀਸਦੀ ਤੋਂ ਜ਼ਿਆਦਾ ਘਰਾਂ ਨੂੰ ਜ਼ੀਰੋ ਬਿੱਲ ਮਿਲੇਗਾ। 

Leave a Reply

Your email address will not be published. Required fields are marked *