ਅੱਜ ਰਾਤ ਪੰਜਾਬ ‘ਚ ਪ੍ਰੀ-ਮੌਨਸੂਨ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

pre-monsoon rain:  ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ। ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ…

pre-monsoon rain:  ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ। ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਇਸ ਸਾਲ ਮਾਨਸੂਨ 10 ਜੁਲਾਈ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅੱਜ ਰਾਤ ਹੋ ਸਕਦੀ ਹੈ।

ਮਾਨਸੂਨ ਆਮ ਤੌਰ ‘ਤੇ 30 ਜੂਨ ਤੱਕ ਪੰਜਾਬ ਪਹੁੰਚ ਜਾਂਦਾ ਹੈ। ਪਰ ਬਿਪਰਜੋਏ ਕਾਰਨ ਭਾਰਤ ਦੇ ਮੱਧ ਵਿਚ ਅਜਿਹਾ ਦਬਾਅ ਸੀ ਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ। ਹੁਣ ਜਦੋਂ ਬਿਪਰਜੋਈ ਦਾ ਪ੍ਰਭਾਵ ਖਤਮ ਹੋ ਗਿਆ ਹੈ, ਮਾਨਸੂਨ ਨੇ ਫਿਰ ਤੋਂ ਰਫਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਮਾਨਸੂਨ ਯੂਪੀ ਵਿੱਚ ਦਾਖ਼ਲ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਮਾਨਸੂਨ ਹਰਿਆਣਾ ‘ਚ ਦਾਖਲ ਹੋਵੇਗਾ।

ਆਉਣ ਵਾਲੇ 5 ਦਿਨਾਂ ਤੱਕ ਰਹੇਗਾ ਮੌਸਮ ਸੁਹਾਵਣਾ
ਮਾਨਸੂਨ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਪ੍ਰੀ-ਮਾਨਸੂਨ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਅੱਜ ਰਾਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਯਾਨੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਗਰਮੀ ਲਗਾਤਾਰ ਵੱਧ ਰਹੀ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.7mm ਵੱਧ ਹੈ। ਫਰੀਦਕੋਟ ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 33 ਡਿਗਰੀ, ਅੰਮ੍ਰਿਤਸਰ ਵਿੱਚ 30.5 ਅਤੇ ਫਿਰੋਜ਼ਪੁਰ ਵਿੱਚ 30.9 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦੇ ਆਸਪਾਸ ਦਰਜ ਕੀਤਾ ਜਾਵੇਗਾ।ਪਰ ਅੱਜ ਰਾਤ ਤੋਂ ਹੀ ਗਰਮੀ ਤੋਂ ਰਾਹਤ ਮਿਲੇਗੀ। ਐਤਵਾਰ ਅਤੇ ਸੋਮਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅਗਲੇ ਪੰਜ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *