ਕੇਂਦਰ ਦੇ ਬਿਜਲੀ ਸੋਧ ਬਿੱਲ ‘ਤੇ ਵਿਵਾਦ! ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ- ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ…

ਚੰਡੀਗੜ੍ਹ- ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੁਖਬੀਰ ਨੇ ਕਿਹਾ ਕਿ ਬਿੱਲ ‘ਤੇ ਸੂਬੇ, ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ। ਇਸ ਲਈ ਇਹ ਬਿੱਲ ਵਾਪਸ ਲਿਆ ਜਾਵੇ। ਉਨ੍ਹਾਂ ਨੇ ਬਿੱਲ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਕਿਹਾ ਹੈ। ਜਿੱਥੇ ਹਰ ਤਰ੍ਹਾਂ ਦੇ ਇਤਰਾਜ਼ ਸੁਣੇ ਤੇ ਹੱਲ ਕੀਤੇ ਜਾ ਸਕਣ।

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਹੰਗਾਮਾ ਹੋ ਚੁੱਕਿਆ ਹੈ। ਕਿਸਾਨ ਯੂਨੀਅਨਾਂ ਨੇ ਇਸ ਦੇ ਖਿਲਾਫ ਵੱਡਾ ਅੰਦੋਲਨ ਕੀਤਾ। ਜੋ 378 ਦਿਨ ਚੱਲਿਆ। ਇਸ ਤੋਂ ਬਾਅਦ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣਾ ਪਿਆ। ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਅੰਦੋਲਨ ਖਤਮ ਕਰਨ ਸਮੇਂ ਬਣੀ ਸੀ ਸਹਿਮਤੀ
ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਖਤਮ ਕਰਦੇ ਹੋਏ ਵੀ ਕੇਂਦਰ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵਿਚਕਾਰ ਇਹ ਸਹਿਮਤੀ ਬਣੀ ਸੀ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਦੀਆਂ ਵਿਵਸਥਾਵਾਂ ‘ਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਨੂੰ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *