Punjab Weather: ਪੰਜਾਬ, ਦਿੱਲੀ-ਐੱਨ.ਸੀ.ਆਰ. ਅਤੇ ਮੁੰਬਈ ‘ਚ ਮੀਂਹ ਤੋਂ ਬਾਅਦ ਇਸ ਸਮੇਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਪਰ ਇਸ ਨੂੰ ਮਾਨਸੂਨ ਨਹੀਂ ਸਗੋਂ ਪ੍ਰੀ-ਮਾਨਸੂਨ ਮੰਨਿਆ ਜਾ ਰਿਹਾ ਹੈ। ਪੰਜਾਬ ‘ਚ ਸ਼ਨੀਵਾਰ ਰਾਤ ਨੂੰ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਦਿੱਲੀ ਅਤੇ ਮੁੰਬਈ ‘ਚ ਮੀਂਹ ਦਾ ਇਹ ਸਿਲਸਿਲਾ ਜਾਰੀ ਰਹਿਣ ਵਾਲਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ।
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਮੀਂਹ ਦਾ ਇਹ ਸਿਲਸਿਲਾ 30 ਜੂਨ ਤੱਕ ਜਾਰੀ ਰਹਿਣ ਵਾਲਾ ਹੈ। ਦੂਜੇ ਪਾਸੇ ਪਿਛਲੇ ਦਿਨ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਘੱਟੋ-ਘੱਟ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰੀ ਪੱਛਮੀ ਭਾਰਤ ਵਿੱਚ ਅਗਲੇ ਛੇ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਤਾਪਮਾਨ ਵਧਣ ਅਤੇ ਘਟਣ ਦੀ ਸੰਭਾਵਨਾ ਹੈ।ਮਾਨਸੂਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਯਮੁਨਾਨਗਰ, ਪੰਚਕੂਲਾ ਅਤੇ ਕਾਲਕਾ ‘ਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਹੁਣ 48 ਘੰਟਿਆਂ ਦੇ ਅੰਦਰ ਮਾਨਸੂਨ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਨੂੰ ਕਵਰ ਕਰ ਲਵੇਗਾ, ਮਤਲਬ ਕਿ ਐਤਵਾਰ ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ।

