ਚੰਡੀਗੜ੍ਹ- ਪੰਜਾਬ ਵਿਚ ਇਸ ਵੇਲੇ ਲੰਪੀ ਸਕਿਨ ਬੀਮਾਰੀ ਕਾਰਨ ਵੱਡੀ ਗਿਣਤੀ ਵਿਚ ਪਸ਼ੂ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਿਨ੍ਹਾਂ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਬੀਮਾਰ ਪਸ਼ੂਆਂ ਨੂੰ ਇਕ ਥਾਂ ਤੋਂ ਦੂਜੀ ਥਾਂ ‘ਤੇ ਲਿਜਾਉਣ ‘ਤੇ ਵੀ ਰੋਕ ਲਗਾਈ ਗਈ ਹੈ। ਪਸ਼ੂ ਭਲਾਈ ਮੰਤਰੀ ਲਾਲਜੀਤ ਭੁੱਲਰ ਵਲੋਂ ਪਸ਼ੂਆਂ ਦੇ ਡਾਕਟਰਾਂ ਨੂੰ ਇਸ ਬੀਮਾਰੀ ਦੇ ਇਲਾਜ ਲਈ ਜੰਗੀ ਪੱਧਰ ‘ਤੇ ਤਿਆਰੀ ਕਰਨ ਲਈ ਕਿਹਾ ਗਿਆ ਹੈ।
ਲੰਪੀ ਸਕਿਨ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦਿਆਂ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੀਆਂ ਸਰਹੱਦਾਂ ‘ਤੇ ਦੂਜੇ ਸੂਬੇ ਦੇ ਪਸ਼ੂਆਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪਸ਼ੂ ਮੇਲਿਆਂ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਸ਼ੂਆਂ ਦੀ ਦਵਾਈ ਗੁਜਰਾਤ ਤੋਂ ਮੰਗਵਾਈ ਗਈ ਹੈ ਤੇ ਲੋੜ ਮੁਤਾਬਿਕ ਹੋਰ ਮੰਗਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਾਨਵਰਾਂ ਨੂੰ ਝੁੰਡ ਬਣਾ ਕੇ ਨਾ ਰੱਖੋ ਤੇ ਜਾਨਵਰਾਂ ਵਾਲੀ ਥਾਂ ਦੀ ਸਾਫ਼-ਸਫ਼ਾਈ ਰੱਖੀ ਜਾਵੇ। ਇਸ ਸੰਬੰਧੀ ਜ਼ਿਲ੍ਹੇ ਦੇ ਸਾਰੇ ਡੀ.ਸੀ. ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡ-ਪਿੰਡ ਜਾ ਕੇ ਜਾਂਚ ਕੀਤੀ ਜਾਵੇ। ਸ਼ਹਿਰਾਂ ਅਤੇ ਪਿੰਡਾਂ ‘ਚ ਫੌਗਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਭਾਰਤ ਸਰਕਾਰ ਦੇ ਨਾਲ ਲਗਾਤਾਰ ਸੰਪਰਕ ‘ਚ ਹੈ।
CM ਮਾਨ ਨੇ ਲੰਪੀ ਸਕਿਨ ਨੂੰ ਲੈ ਕੇ ਕੀਤੀ ਮੀਟਿੰਗ, ਲਿਆ ਵੱਡਾ ਫੈਸਲਾ
ਚੰਡੀਗੜ੍ਹ- ਪੰਜਾਬ ਵਿਚ ਇਸ ਵੇਲੇ ਲੰਪੀ ਸਕਿਨ ਬੀਮਾਰੀ ਕਾਰਨ ਵੱਡੀ ਗਿਣਤੀ ਵਿਚ ਪਸ਼ੂ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਿਨ੍ਹਾਂ ਦੇ ਇਲਾਜ ਲਈ ਪੰਜਾਬ…
