ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਉਹ ਆਪਣੇ ਘਰ ਪਰਤ ਰਹੇ ਹਨ। ਜਿਨ੍ਹਾਂ ਦਾ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਹਲਕਾ ਮਜੀਠੀਆ ‘ਚ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ ਪਰ ਉੱਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸੀ। ਇਹ ਐਫਆਈਆਰ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਤੱਕ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਂਦੇ ਹੋਏ ਰਾਹਤ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ ‘ਤੇ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ ਤੇ ਉਦੋਂ ਤੋਂ ਉਹ ਨਿਆਂਇਕ ਹਿਰਾਸਤ ‘ਚ ਹਨ।
ਦੱਸਣਯੋਗ ਹੈ ਕਿ ਹਾਈਕੋਰਟ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਏ ਅੱਠ ਮਹੀਨੇ ਬੀਤ ਚੁੱਕੇ ਹਨ। ਪੁਲੀਸ ਨੇ ਮਜੀਠੀਆ ਦਾ ਰਿਮਾਂਡ ਵੀ ਨਹੀਂ ਮੰਗਿਆ ਅਤੇ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ। ਹਾਈਕੋਰਟ ਨੇ ਕਿਹਾ ਕਿ ਸਾਰੇ ਸਬੂਤ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਮਜੀਠੀਆ ਇਸ ਮਾਮਲੇ ‘ਚ ਦੋਸ਼ੀ ਹੈ। ਜ਼ਮਾਨਤ ਮਿਲਣ ‘ਤੇ ਉਹ ਅਜਿਹਾ ਕੋਈ ਅਪਰਾਧ ਕਰੇਗਾ। ਮੁਕੱਦਮੇ ਨੂੰ ਪੂਰਾ ਕਰਨ ਵਿੱਚ ਸਮਾਂ ਲੱਗੇਗਾ। ਅਜਿਹੇ ‘ਚ ਮਜੀਠੀਆ ਨੂੰ ਅਣਮਿੱਥੇ ਸਮੇਂ ਲਈ ਜੇਲ ‘ਚ ਰੱਖਣ ਨਾਲ ਕੋਈ ਸਫਲ ਮਕਸਦ ਨਹੀਂ ਹੋਵੇਗਾ। ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਉਸ ਦਾ ਨਿਰੀਖਣ ਹੈ। ਕੇਸ ਦੀ ਸੁਣਵਾਈ ਸੁਤੰਤਰ ਤੌਰ ‘ਤੇ ਜਾਰੀ ਰਹੇਗੀ।
ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਦਾ ਕੀਤਾ ਗਿਆ ਸਵਾਗਤ
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਉਹ ਆਪਣੇ ਘਰ ਪਰਤ ਰਹੇ ਹਨ। ਜਿਨ੍ਹਾਂ…
