ਚੰਡੀਗੜ੍ਹ- ਰੱਖੜੀ ਦਾ ਤਿਓਹਾਰ ਇਸ ਸਾਲ 11 ਅਗਸਤ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ। ਧਾਰਮਿਕ ਗ੍ਰੰਥਾਂ ਅਨੁਸਾਰ ਰੱਖੜੀ ਦਾ ਤਿਓਹਾਰ ਸਾਉਣ ਮਹੀਨੇ ਦੇ ਸ਼ੁਕਲ ਪੱਖ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਦਾ ਧਾਗਾ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਰਾਹੀਂ ਸਮੁੱਚੀ ਦੁਨੀਆ ਨੂੰ ਰੱਖੜੀ ਦੇ ਤਿਓਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਵਲੋਂ ਟਵੀਟ ਕਰਕੇ ਲਿਖਿਆ ਹੈ, ਭੈਣ-ਭਰਾ ਦੇ ਅਟੁੱਟ ਰਿਸ਼ਤੇ…ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ…
ਭੈਣ-ਭਰਾ ਦੇ ਅਟੁੱਟ ਰਿਸ਼ਤੇ…ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ…
ਕੱਚੇ ਧਾਗੇ ਦੀ ਪੱਕੀ ਡੋਰ ਹਰ ਭੈਣ-ਭਰਾ ਲਈ ਇੱਕ ਅਹਿਸਾਸ ਹੈ…ਜੋ ਬਹੁਤ ਅਹਿਮੀਅਤ ਰੱਖਦਾ ਹੈ…ਪਰਮਾਤਮਾ ਅੱਗੇ ਅਰਦਾਸ…ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾ ਰਾਜ਼ੀ-ਖ਼ੁਸ਼ੀ ਰਹਿਣ… pic.twitter.com/sImLDeaGza
— Bhagwant Mann (@BhagwantMann) August 11, 2022
ਕੱਚੇ ਧਾਗੇ ਦੀ ਪੱਕੀ ਡੋਰ ਹਰ ਭੈਣ-ਭਰਾ ਲਈ ਇੱਕ ਅਹਿਸਾਸ ਹੈ…ਜੋ ਬਹੁਤ ਅਹਿਮੀਅਤ ਰੱਖਦਾ ਹੈ…ਪਰਮਾਤਮਾ ਅੱਗੇ ਅਰਦਾਸ…ਦੇਸ਼-ਵਿਦੇਸ਼ਾਂ ‘ਚ ਵੱਸਦੇ ਸਾਰੇ ਭੈਣ-ਭਰਾ ਰਾਜ਼ੀ-ਖ਼ੁਸ਼ੀ ਰਹਿਣ…
ਇਸ ਦੇ ਨਾਲ ਹੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੀ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਲਿਖਿਆ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ।
ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਵਲੋਂ ਵੀ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ।



