ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ‘ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ ‘ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ONE MLA – ONE PENSION GETS APPROVED
“I am very happy to inform that the Hon’ble Governor has approved ‘One MLA – One Pension’. This will save people’s tax money” – CM @BhagwantMann
ਲੋਕਾਂ ਦੇ ਟੈਕਸ ਦਾ ਪੈਸਾ, ਲੋਕ-ਕੰਮਾਂ ‘ਤੇ ਹੀ ਲੱਗੇਗਾ, ਲੀਡਰਾਂ ‘ਤੇ ਨਹੀਂ ਲੱਗੇਗਾ pic.twitter.com/y86IxaRJLw
— AAP Punjab (@AAPPunjab) August 13, 2022
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।



