ਆਜ਼ਾਦੀ ਦਿਹਾੜੇ ਮੌਕੇ ਸੁਖਬੀਰ-ਹਰਸਿਮਰਤ ਬਾਦਲ ਨੇ ਕੀਤਾ ਸ਼ਹੀਦਾਂ ਨੂੰ ਯਾਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਮੌਕੇ ਟਵੀਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਾਨੂੰ ਸਾਡੀ ਆਜ਼ਾਦੀ ਦਾ ਹੱਕ ਦਿਵਾਉਣ ਲਈ ਸਾਡੇ ਆਜ਼ਾਦੀ ਘੁਲਾਟੀਆਂ ਨੇ ਅਣਗਿਣਤ ਦੁੱਖ ਝੱਲੇ।

 

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਸਤਿਕਾਰ ਨਾਲ ਯਾਦ ਕਰਨ ਅਤੇ ਸਨਮਾਨ ਭੇਂਟ ਕਰਨ ਦਾ ਦਿਨ ਹੈ। ਸੁਖਬੀਰ ਨੇ ਕਿਹਾ ਕਿ ਆਓ, ਅਣਥੱਕ ਕੁਰਬਾਨੀਆਂ ਨਾਲ ਹਾਸਲ ਕੀਤੀ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਭਾਈਚਰਕ ਸਾਂਝ ਦੀ ਰਾਖੀ ਕਰਨ ਦਾ ਅਹਿਦ ਲਈਏ।

ਹਰਸਿਮਰਤ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਹੈ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯਤਨਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ‘ਚ ਸਾਹ ਲੈ ਰਹੇ ਹਾਂ। ਆਓ, ਉਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਲਈ ਉਨ੍ਹਾਂ ਨੂੰ ਸਲਾਮ ਕਰੀਏ ਅਤੇ ਧੰਨਵਾਦ ਕਰੀਏ, ਜਿਨ੍ਹਾਂ ਨੇ ਅਣਥੱਕ ਸੰਘਰਸ਼ ਕਰਕੇ ਸਾਨੂੰ ਸਾਡਾ ਅੱਜ ਦਿੱਤਾ। ਆਜ਼ਾਦੀ ਦਿਵਸ ਮੁਬਾਰਕ।

Leave a Reply

Your email address will not be published. Required fields are marked *