ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅੱਜ ਸਿੱਖ ਪ੍ਰੰਪਰਾਵਾਂ ਤਹਿਤ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ । ਇਸ ਸਬੰਧੀ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਰਜਿੰਦਰ ਸਿੰਘ ਮਹਿਤਾ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ,ਦਲਜੀਤ ਸਿੰਘ , ਗੁਰਿੰਦਰ ਸਿੰਘ ਗੋਗੀ,ਗੁਰਚਰਨ ਸਿੰਘ ਗਰੇਵਾਲ, ਨਿਹੰਗ ਸਿੰਘ ਜਥੇਬੰਦੀਆਂ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਭਾਈ ਹਰਨਾਮ ਸਿੰਘ ਧੂੰਮਾ ਸਮੇਤ ਸੰਗਤਾਂ ਹਾਜ਼ਰ ਹਨ।
