ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਰਿਲਾਇੰਸ ਹਸਪਤਾਲ ਨੂੰ ‘ਚ ਆਈਆਂ ਕਾਲਾਂ

ਮੁੰਬਈ- ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ‘ਚੋਂ ਇਕ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ…

ਮੁੰਬਈ- ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ‘ਚੋਂ ਇਕ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ 3 ਧਮਕੀ ਭਰੀਆਂ ਕਾਲਾਂ ਆਈਆਂ ਹਨ। ਹਸਪਤਾਲ ਪ੍ਰਸ਼ਾਸਨ ਨੇ ਡੀਬੀ ਮਾਰਗ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read: ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਪੁਗਾਇਆ ਵਾਅਦਾ, ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਮੁੰਬਈ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਿਲਾਇੰਸ ਫਾਊਂਡੇਸ਼ਨ ਦੇ ਹਰਕਿਸ਼ਨ ਦਾਸ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਧਮਕੀ ਭਰੀਆਂ ਕਾਲਾਂ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ। ਹਸਪਤਾਲ ਵਿੱਚ ਤਿੰਨ ਤੋਂ ਵੱਧ ਕਾਲਾਂ ਆਈਆਂ। ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਸ਼ਿਕਾਇਤ ਦਰਜ ਕਰਵਾਈ
ਦੂਜੇ ਪਾਸੇ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੀ ਤਰਫੋਂ ਕਿਹਾ ਗਿਆ ਹੈ ਕਿ ਮੁਕੇਸ਼ ਅੰਬਾਨੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀਆਂ ਕਈ ਕਾਲਾਂ ਆਈਆਂ ਹਨ। ਅਸੀਂ ਮਾਮਲੇ ਦੀ ਜਾਂਚ ਲਈ ਮੁੰਬਈ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

Also Read: ਵਿਆਹ ਲਈ ਤਿਆਰ ਨਹੀਂ ਕੋਈ ਵੀ ਕੁੜੀ ਪਰ ਬਣ ਗਿਆ 48 ਬੱਚਿਆਂ ਦਾ ‘ਪਿਤਾ’

ਮੁਕੇਸ਼ ਅੰਬਾਨੀ ਨੂੰ 2021 ਵਿੱਚ ਵੀ ਧਮਕੀਆਂ ਮਿਲੀਆਂ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 2021 ਵਿੱਚ ਮੁੰਬਈ ਵਿੱਚ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਐਂਟੀਲੀਆ ਦੇ ਬਾਹਰ 20 ਜੈਲੀਨਾਈਟ ਸਟਿਕਸ ਨਾਲ ਭਰੀ ਇੱਕ ਕਾਰ ਮਿਲੀ ਸੀ। ਮੁਕੇਸ਼ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਸੰਬੋਧਿਤ ਕਰਦੇ ਹੋਏ ਜਾਨੋਂ ਮਾਰਨ ਦੀ ਧਮਕੀ ਵਾਲੀ ਧਮਕੀ ਭਰੀ ਚਿੱਠੀ ਗੱਡੀ ਦੇ ਅੰਦਰ ਹੀ ਛੱਡ ਦਿੱਤੀ ਗਈ ਸੀ।

Leave a Reply

Your email address will not be published. Required fields are marked *