ਜਲੰਧਰ- ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਤੋਂ ਬਾਅਦ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਗੈਂਗਸਟਰਾਂ ਵਲੋਂ ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਦੱਸਿਆ ਹੈ। ਉਨ੍ਹਾਂ ਸਾਬਕਾ ਵਿਧਾਇਕ ਨੂੰ ਬੁਲਾਉਣ ਦਾ ਵੀ ਜ਼ਿਕਰ ਕੀਤਾ।
ਇਸ ਦੇ ਨਾਲ ਹੀ ਵਿਧਾਇਕ ਨੂੰ ਧਮਕੀ ਭਰਿਆ ਫੋਨ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਹੈ। ਪੁਲਸ ਨੇ ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਭਾਵੇਂ ਹੇਠਲੇ ਪੱਧਰ ਦੇ ਅਧਿਕਾਰੀਆਂ ਨੇ ਇਸ ਮਾਮਲੇ ਸਬੰਧੀ ਚੁੱਪ ਧਾਰੀ ਹੋਈ ਹੈ ਪਰ ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਡੀਸੀਪੀ ਜਸਕਿਰਨ ਜੀਤ ਸਿੰਘ ਤੇਜਾ ਜਾਂਚ ਕਰ ਰਹੇ ਹਨ।
ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਉਸ ਨੇ ਫਿਰੌਤੀ ਨਹੀਂ ਮੰਗੀ। ਉਸ ਨੇ ਕੁਝ ਸਿਆਸੀ ਆਗੂਆਂ ਦਾ ਨਾਂ ਲੈ ਕੇ ਧਮਕੀਆਂ ਦਿੱਤੀਆਂ। ਹਾਲਾਂਕਿ ਸ਼ੀਤਲ ਅੰਗੁਰਾਲ ਨੇ ਇਸ ਬਾਰੇ ਵਿਸਥਾਰ ਨਾਲ ਨਹੀਂ ਦੱਸਿਆ, ਸਿਰਫ ਇੰਨਾ ਕਿਹਾ ਕਿ ਉਸ ਨੂੰ ਧਮਕੀਆਂ ਮਿਲੀਆਂ ਹਨ। ਉਸ ਨੂੰ ਸ਼ੱਕ ਹੈ ਕਿ ਇਹ ਕੰਮ ਉਸ ਦੇ ਸਿਆਸੀ ਦੁਸ਼ਮਣਾਂ ਨੇ ਕੀਤਾ ਹੈ। ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਵਿਧਾਇਕ ਨੂੰ ਧਮਕੀਆਂ ਮਿਲਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਕਾਲ ਆਈ ਸੀ, ਉਹ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜਿਸ ਨੰਬਰ ਤੋਂ ਕਾਲ ਆਈ ਹੈ, ਉਹ ਵਿਦੇਸ਼ ਤੋਂ ਡਾਇਲ ਕੀਤਾ ਗਿਆ ਸੀ ਜਾਂ ਸ਼ਹਿਰ ਦੇ ਕਿਸੇ ਵਿਅਕਤੀ ਨੇ ਪ੍ਰੈਂਕ ਕੀਤਾ ਹੈ। ਪੁਲਿਸ ਇਸ ਗੱਲ ਦਾ ਵੀ ਪਤਾ ਲਗਾ ਰਹੀ ਹੈ ਕਿ ਜਿਸ ਨੰਬਰ ਤੋਂ ਵਿਧਾਇਕ ਨੂੰ ਕਾਲ ਆਈ ਸੀ, ਉਸ ਨੰਬਰ ਤੋਂ ਪੰਜਾਬ ਵਿੱਚ ਲੋਕਾਂ ਨੂੰ ਧਮਕੀਆਂ ਮਿਲੀਆਂ ਹਨ।
‘ਆਪ’ ਵਿਧਾਇਕ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ- ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਤੋਂ ਬਾਅਦ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ…
