ਚੰਡੀਗੜ੍ਹ ਹਵਾਈ ਅੱਡੇ ਦਾ ਬਦਲਿਆ ਜਾਵੇਗਾ ਨਾਂ, ਪੰਜਾਬ ਤੇ ਹਰਿਆਣਾ ਹੋਏ ਰਾਜ਼ੀ

ਚੰਡੀਗੜ੍ਹ- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਨੀਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਨਾਮ…

ਚੰਡੀਗੜ੍ਹ- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਨੀਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਨਾਮ ਨੂੰ ਲੈ ਕੇ ਸਮਝੌਤਾ ਹੋਇਆ। ਉਂਜ ਹਰਿਆਣਾ ਸਰਕਾਰ ਮੁਹਾਲੀ ਏਅਰਪੋਰਟ ਦੇ ਨਾਂ ’ਤੇ ਹੀ ਸਹਿਮਤ ਨਹੀਂ ਹੈ। ਉਹ ਪੰਚਕੂਲਾ ਨੂੰ ਵੀ ਇਸ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਵਿਚਾਲੇ ਹੋਈ ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਸਮਝੌਤਾ ਹੋਇਆ। ਹੁਣ ਨਾਮ ਬਦਲਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

Also Read: ਪੰਜਾਬ ‘ਚ 3 ਦਿਨ ਦੇ ਲਈ ਯੈਲੋ ਅਲਰਟ, ਸੋਮਵਾਰ ਤੋਂ ਕਈ ਸ਼ਹਿਰਾਂ ‘ਚ ਮੀਂਹ ਦੇ ਆਸਾਰ

ਲੰਬੀ-ਚੌੜੀ ਲੜਾਈ
ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਲੜਾਈ ਚੱਲ ਰਹੀ ਸੀ। ਪੰਜਾਬ ਸਰਕਾਰ ਇਸ ਦਾ ਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਰੱਖਣਾ ਚਾਹੁੰਦੀ ਸੀ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਇਸ ਵਿਚ ਮੋਹਾਲੀ ਸ਼ਬਦ ਦੀ ਵਰਤੋਂ ਦਾ ਵਿਰੋਧ ਕਰ ਰਹੀ ਸੀ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਹੋਈ ਬੈਠਕ ‘ਚ ਸਮਝੌਤਾ ਹੋਇਆ।

ਵਿਧਾਨ ਸਭਾ ਵਿਚ ਦੋਵੇਂ ਪ੍ਰਸਤਾਵ ਪਾਸ ਕੀਤੇ ਗਏ
ਪੰਜਾਬ ਸਰਕਾਰ ਨੇ ਹਵਾਈ ਅੱਡੇ ਦਾ ਨਾਂ ਬਦਲਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ। ਜਿਸ ਵਿੱਚ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਣਾ ਸੀ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਏਅਰਪੋਰਟ ਦਾ ਨਾਂ ਵੀ ਇਸੇ ਨਾਂ ਨਾਲ ਰੱਖਣ ਦਾ ਪ੍ਰਸਤਾਵ ਰੱਖਿਆ ਸੀ। ਹਾਲਾਂਕਿ ਉਨ੍ਹਾਂ ਨੇ ਮੁਹਾਲੀ ਦੀ ਥਾਂ ਚੰਡੀਗੜ੍ਹ ਸ਼ਬਦ ਵਰਤਿਆ ਹੈ।

ਹਰਿਆਣਾ ਨੇ ਸਿਰਫ ਮੋਹਾਲੀ ‘ਤੇ ਇਤਰਾਜ਼ ਜਤਾਇਆ
ਹਰਿਆਣਾ ਸਰਕਾਰ ਨੇ ਹਵਾਈ ਅੱਡੇ ਦੇ ਨਾਂ ’ਤੇ ਸਿਰਫ਼ ਮੋਹਾਲੀ ਰੱਖਣ ’ਤੇ ਇਤਰਾਜ਼ ਜਤਾਇਆ ਹੈ। ਹਰਿਆਣਾ ਦਾ ਕਹਿਣਾ ਹੈ ਕਿ ਇਸ ਨਾਲ ਚੰਡੀਗੜ੍ਹ ਅਤੇ ਪੰਚਕੂਲਾ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *